ਅੰਮ੍ਰਿਤਸਰ, 09 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ 12 ਸਤੰਬਰ 2026, ਸ਼ਨੀਵਾਰ ਨੂੰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਾਰੀ ਹੁਕਮਾਂ ਅਨੁਸਾਰ ਇਸ ਦਿਨ ਜ਼ਿਲ੍ਹੇ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇਹ ਸਥਾਨਕ ਛੁੱਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੀਤੀ ਗਈ ਹੈ।
