10 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਗੁਰਸਿਮਰਨ ਸਿੰਘ ਢਿੱਲੋ,ਵਧੀਕ ਜਿਲ੍ਹਾ ਮੈਜਿਸਟਰੇਟ,ਗੁਰਦਾਸਪੁਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਲ੍ਹਾ ਗੁਰਦਾਸਪੁਰ ਦੀ ਸਬ ਡਵੀਜਨ ਬਟਾਲਾ ਵਿੱਚ ਮਿਤੀ 14 ਸਤੰਬਰ 2026 ਤੋਂ ਮਿਤੀ 18 ਸਤੰਬਰ 2026 ਤੱਕ ਕੋਈ ਵੀ ਵਿਅਕਤੀ ਟਰੈਕਟਰਾਂ ਅਤੇ ਹੋਰ ਵਾਹਨਾਂ ਤੇ ਹੁੱਲੜਬਾਜ਼ੀ, ਉੱਚੀ ਅਵਾਜ਼ ਵਿੱਚ ਸਪੀਕਰ ਅਤੇ ਬੁੱਲਟ ਮੋਟਰਸਾਈਕਲਾਂ ਤੇ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਸਬ ਡਵੀਜ਼ਨ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਿਤੀ 18 ਸਤੰਬਰ 2026 ਨੂੰ ਮਨਾਇਆ ਜਾ ਰਿਹਾ ਹੈ। ਇਸ ਧਾਰਮਿਕ ਮੇਲੇ ਵਿੱਚ ਕੁਝ ਸ਼ਰਾਰਤੀ ਅਨਸਰ, ਟਰੈਕਟਰਾਂ ਅਤੇ ਹੋਰ ਵਾਹਨਾਂ ਉਪਰ ਹੁੱਲੜਬਾਜ਼ੀ ਕਰਦੇ ਹਨ, ਉੱਚੀ ਅਵਾਜ਼ ਵਿਚ ਵੱਡੇ ਸਪੀਕਰ ਲਾਗਉਂਦੇ ਹਨ, ਬੁੱਲਟ ਮੋਟਰ ਸਾਈਕਲਾਂ ਦੇ ਪਟਾਕੇ ਮਰਵਾਉਦੇ ਹਨ, ਜਿਸ ਨਾਲ ਪਬਲਿਕ ਨੂੰ ਖਾਸ ਕਰਕੇ ਬਜੁਰਗਾਂ ਅਤੇ ਛੋਟੇ ਬੱਚਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਹੈ। ਇਸ ਲਈ ਅਜਿਹੇ ਧਾਰਮਿਕ ਮੇਲੇ ਵਿਚ ਸ਼ਰਾਰਤੀ ਅਨਸਰਾਂ ਵਲੋ ਟਰੈਕਟਰਾਂ ਅਤੇ ਹੋਰ ਵਾਹਨਾਂ ਤੇ ਹੁੱਲੜਬਾਜੀ ਕਰਨ, ਉੱਚੀ ਅਵਾਜ਼ ਵਿੱਚ ਵੱਡੇ ਸਪੀਕਰ ਲਗਾਉਣ, ਬਲੁੱਟ ਮੋਟਰ ਸਾਈਕਲਾਂ ਦੇ ਪਟਾਕੇ ਮਰਵਾਉਣ ਤੇ ਰੋਕ ਲਗਾਈ ਜਾਣੀ ਅਤਿ ਜਰੂਰੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।