ਫਤਹਿਗੜ੍ਹ ਸਾਹਿਬ, 15 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਦੇ 9ਵੇਂ ਦਿਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਤਿੰਨ ਬਲਾਕਾਂ ਖਮਾਣੋਂ,ਖੇੜਾ ਅਤੇ ਬਸੀ ਪਠਾਣਾ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿੱਚ ਵੱਖ-ਵੱਖ ਉਮਰ ਵਰਗ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਬਲਾਕ ਬਸੀ ਪਠਾਣਾ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਮੈਚ ਵੀ ਕਰਵਾਏ ਜਾ ਰਹੇ ਹਨ।
ਇਹਨਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਖਮਾਣੋਂ ਵਿੱਚ ਐਥਲੈਟਿਕਸ ਦੇ ਅੰਡਰ-17 ਲੜਕਿਆਂ ਦੇ 800 ਮੀਟਰ ਮੁਕਾਬਲੇ ਵਿੱਚ ਦਿਲਸ਼ਾਨ ਸਿੰਘ ਨੇ ਪਹਿਲਾ ਅਤੇ ਹਰਸ਼ਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-21 ਲੜਕਿਆਂ ਦੇ 800 ਮੀਟਰ ਮੁਕਾਬਲੇ ਵਿੱਚ ਮਨਵੀਰ ਸਿੰਘ ਨੇ ਪਹਿਲਾ, ਗੁਰਜੋਤ ਸਿੰਘ ਨੇ ਦੂਜਾ ਅਤੇ ਜਸਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਅੰਡਰ-21 ਲੜਕੀਆਂ ਦੇ 800 ਮੀਟਰ ਮੁਕਾਬਲੇ ਵਿੱਚ ਹਸਨਪ੍ਰੀਤ ਕੌਰ ਨੇ ਪਹਿਲਾ ਅਤੇ ਮਾਨਸੀ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੇ 800 ਮੀਟਰ ਮੁਕਾਬਲੇ ਵਿੱਚ ਸਹਿਜਪ੍ਰੀਤ ਕੌਰ ਨੇ ਪਹਿਲਾ ਅਤੇ ਨਵਜੋਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਸ੍ਰੀ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੋ-ਖੋ ਦੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਖਮਾਣੋਂ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਵੀ ਸਰਕਾਰੀ ਮਿਡਲ ਸਕੂਲ ਖਮਾਣੋਂ ਕਲਾਂ ਦੀ ਟੀਮ ਨੇ ਪਹਿਲਾ ਸਥਾਨ, ਜਦਕਿ ਸਰਕਾਰੀ ਹਾਈ ਸਕੂਲ ਲੁਹਾਰ ਮਾਜਰਾ ਖੁਰਦ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਦੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਲਖਣਪੁਰ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੌਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਲਖਣਪੁਰ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਉੱਚਾ ਜਟਾਣਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਦੱਸਿਆ ਕਿ ਅੰਡਰ-17 ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿੱਚ ਜੀ.ਐਨ.ਪੀ. ਸਕੂਲ ਖੰਟ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਲਖਣਪੁਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੀਆਂ ਦੇ ਵਾਲੀਬਾਲ ਮੁਕਾਬਲੇ ਵਿੱਚ ਸਕੂਲ ਆਫ਼ ਐਮੀਨੈਂਸ ਖਮਾਣੋਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਵਾਲੀਬਾਲ ਦੇ ਅੰਡਰ-14 ਲੜਕਿਆਂ ਦੇ ਇੱਕ ਹੋਰ ਮੁਕਾਬਲੇ ਵਿੱਚ ਪਿੰਡ ਫਰੌਰ ਦੀ ਟੀਮ ਨੇ ਪਹਿਲਾ ਅਤੇ ਫਰੌਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਲਾਕ ਬੱਸੀ ਪਠਾਣਾਂ ਵਿੱਚ ਟੈਨਿਸ ਬਾਲ ਕ੍ਰਿਕਟ ਦੇ ਫਾਈਨਲ ਮੁਕਾਬਲਿਆਂ ਵਿੱਚ ਮਹਿਮਦਪੁਰ ਦੀ ਟੀਮ ਨੇ ਪਹਿਲਾ, ਬੱਸੀ ਪਠਾਣਾਂ ਕਿੰਗਜ਼ ਨੇ ਦੂਜਾ ਅਤੇ ਸਨਰਾਈਜ਼ ਬੱਸੀ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਸ. ਜਸਵੀਰ ਸਿੰਘ ਡੀ.ਐਮ. ਸਿੱਖਿਆ ਵਿਭਾਗ, ਰਾਹੁਲਦੀਪ ਸਿੰਘ, ਲਖਵੀਰ ਸਿੰਘ, ਮਨੀਸ਼ ਕੁਮਾਰ, ਸੁਖਦੀਪ ਸਿੰਘ, ਮਨੋਜ ਕੁਮਾਰ, ਮਨਜੀਤ ਸਿੰਘ, ਯਾਦਵਿੰਦਰ ਸਿੰਘ, ਤੁਲਸੀ ਰਾਮ, ਦੀਪਕ, ਗੁਰਮੀਤ ਸਿੰਘ, ਪਵਨਦੀਪ ਸਿੰਘ, ਖੁਸ਼ਪ੍ਰੀਤ ਸਿੰਘ ਅਤੇ ਸਟਾਫ ਹਾਜ਼ਰ ਸਨ।
