ਫਾਜਿ਼ਲਕਾ 16 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ, ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਗਾਮੀ ਝੋਨੇ ਦੇ ਸੀਜਨ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਾ ਆਵੇ, ਇਸ ਲਈ ਪਹਿਲਾਂ ਤੋਂ ਹੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਨੁੰਮਾਇੰਦਿਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਫਸਲ ਦੀ ਆਮਦ ਤੋਂ ਲੈ ਕੇ ਖਰੀਦ ਪ੍ਰਕਿਰਿਆ, ਝੋਨੇ ਦੀ ਲਿਫਟਿੰਗ, ਅਦਾਇਗੀ, ਟਰਾਂਸਪੋਰਟੇਸ਼ਨ ਦੀ ਸੁਚਜੀ ਆਵਾਜਾਈ, ਬਾਰਦਾਨੇ ਆਦਿ ਨੂੰ ਲੈ ਕੇ ਪ੍ਰਬੰਧ ਪਹਿਲਾਂ ਤੋਂ ਹੀ ਕਰ ਲਏ ਜਾਣ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਅਤੇ ਖਰੀਦ ਕੇਂਦਰਾਂ ਵਿਚ ਸਫਾਈ, ਛਾਂ, ਰੌਸ਼ਣੀ, ਪੀਣ ਦੇ ਪਾਣੀ, ਬੈਠਣ ਆਦਿ ਦੇ ਪ੍ਰਬੰਧ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਪੂਰੇ ਕਰ ਲੈਣ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਨ੍ਹਾਂ ਕਿਹਾ ਕਿ ਇਸ ਸਾਲ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਦੀ ਮਿਤੀ 01 ਅਕਤੂਬਰ 2026 ਤੈਅ ਕੀਤੀ ਗਈ ਹੈ ਤੇ ਝੋਨੇ ਦਾ ਸਮੱਰਥਨ ਮੁੱਲ ਪ੍ਰਤੀ ਕੁਇੰਟਲ 2461 ਰੁਪਏ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 100 ਮੰਡੀਆਂ ਝੋਨੇ ਦੀ ਖਰੀਦ ਨੋਟੀਫਾਈ ਕੀਤੀਆਂ ਗਈਆਂ ਹਨ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।  ਉਨ੍ਹਾਂ ਪੁਲਿਸ ਵਿਭਾਗ ਅਤੇ ਬਾਕੀ ਵਿਭਾਗਾਂ ਵੱਲੋਂ ਆਗਾਉਂ ਵਿਉਂਤਬੰਦੀ ਕਰ ਲਈ ਜਾਵੇ ਤਾਂ ਜੋ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਸੀਜਨ ਦੌਰਾਨ ਕਿਸਾਨਾਂ ਅਤੇ ਸਬੰਧਤਾਂ ਨੂੰ ਕੋਈ ਵੀ ਦਿੱਕਤ ਨਾ ਆਵੇ।
ਬੈਠਕ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ, ਖੇਤੀਬਾੜੀ ਅਫਸਰ ਮਮਤਾ ਸਮੇਤ ਬਲਾਕ ਖੇਤੀਬਾੜੀ ਅਫਸਰ, ਮੰਡੀ ਬੋਰਡ ਦੇ ਅਧਿਕਾਰੀ, ਖਰੀਦ ਏਜੰਸੀਆਂ ਦੇ ਨੁੰਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।