ਸ੍ਰੀ ਅਨੰਦਪੁਰ ਸਾਹਿਬ 18 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਢਵਾ ਅੱਪਰ ਤੋਂ ਅੱਜ ਬੱਸ ਰਵਾਨਾ ਕੀਤੀ। ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ।

      ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਬੱਸ ਸ੍ਰੀ ਅਮ੍ਰਿਤਸਰ ਸਾਹਿਬ ਜਾਵੇਗੀ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ। ਉਹਨਾਂ ਦੱਸਿਆ ਕਿ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ, ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ।
       ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
       ਸ੍ਰ.ਬੈਂਸ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।