ਸ੍ਰੀ ਅਨੰਦਪੁਰ ਸਾਹਿਬ 23 ਸਤੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਬਾਸੋਵਾਲ ਕਲੋਨੀ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਨੂੰ ਸੁਣਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਹਰਜੋਤ ਸਿੰਘ ਬੈਂਸ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਅਧਿਕਾਰੀਆਂ ਨਾਲ ਮੌਕੇ ’ਤੇ ਹੀ ਗੱਲਬਾਤ ਕੀਤੀ ਅਤੇ ਕਈ ਸਮੱਸਿਆਵਾਂ ਦਾ ਤੁਰੰਤ ਹੱਲ ਵੀ ਕਰਵਾਇਆ। ਇਸ ਦੌਰਾਨ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਰਾਮ ਲੀਲਾ ਗਰਾਊਡ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ, ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ, ਪਿੰਡ ਦੀਆਂ ਗਲੀਆ ਨਾਲੀਆਂ ਬਣਾਈਆ ਜਾਣਗੀਆਂ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਛੋਟੀਆਂ-ਵੱਡੀਆਂ ਸਮੱਸਿਆਵਾਂ ਲੈ ਕੇ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ, ਇਸ ਲਈ ਉਹ ਖੁਦ ਲੋਕਾਂ ਦੇ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਮੌਕੇ ’ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਦਾ ਤੁਰੰਤ ਹੱਲ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੀ ਸੇਵਾ ਕਰਨਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਆਪਣਾ ਨੁਮਾਇੰਦਾ ਚੁਣਿਆ ਹੈ ਅਤੇ ਇਸ ਲਈ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਦੀਆਂ ਬਰੂਹਾਂ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਲੋਕਾਂ ਤੋਂ ਵੱਖ ਨਹੀਂ ਸਮਝਦੇ, ਸਗੋਂ ਲੋਕਾਂ ਦੇ ਪਰਿਵਾਰ ਦਾ ਹਿੱਸਾ ਬਣ ਕੇ ਉਨ੍ਹਾਂ ਦੀ ਸੇਵਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬਰੂਹਾਂ ’ਤੇ ਉਨ੍ਹਾਂ ਦਾ ਆਪਣਾ ਪੁੱਤਰ ਅਤੇ ਭਰਾ ਬਣ ਕੇ ਪਹੁੰਚਣਾ ਹੀ ਉਨ੍ਹਾਂ ਦੀ ਕਾਰਜਸ਼ੈਲੀ ਦਾ ਮਕਸਦ ਹੈ।
ਇਸ ਮੌਕੇ ਲੋਕਾਂ ਵੱਲੋਂ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਫ਼ਾਈ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਾਮਲੇ ਵੀ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ। ਬੈਂਸ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਰੱਖ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਕਿਹਾ ਗਿਆ ਹੈ।
ਇਲਾਕਾ ਵਾਸੀਆਂ ਨੇ ਕਿਹਾ ਕਿ ਕੈਬਨਿਟ ਮੰਤਰੀ ਵੱਲੋਂ ਖੁਦ ਉਨ੍ਹਾਂ ਦੇ ਵਿਚਕਾਰ ਪਹੁੰਚ ਕੇ ਸਮੱਸਿਆਵਾਂ ਸੁਣਨ ਅਤੇ ਮੌਕੇ ’ਤੇ ਹੀ ਹੱਲ ਕਰਵਾਉਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਈ ਮਾਮਲਿਆਂ ਲਈ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ, ਪਰ ਹੁਣ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਨੁਮਾਇੰਦੇ ਖੁਦ ਉਨ੍ਹਾਂ ਦੇ ਦਰਵਾਜ਼ੇ ਤੱਕ ਪਹੁੰਚ ਰਹੇ ਹਨ। ਲੋਕਾਂ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਹੋਰ ਮਜ਼ਬੂਤ ਹੋ ਰਿਹਾ ਹੈ।
ਇਸ ਮੌਕੇ ਪੱਮੂ ਢਿੱਲੋਂ ਸਰਪੰਚ, ਲੱਕੀ ਕਪਲਾ ਸਰਪੰਚ, ਪਵਨ ਕੁਮਾਰ , ਵੀਨਾ ਰਾਣੀ , ਅਨੂੰ ਦੇਵੀ , ਪ੍ਰਦੀਪ ਕੁਮਾਰ , ਵਿਨੇ ਲਕਸ਼ਮੀ, ਪਵਨ ਕੁਮਾਰ, ਰਾਕੇਸ਼ ਚੰਦਰ , ਸਰਬਜੀਤ ਪ੍ਰਿੰਸ ਸਰਪੰਚ, ਬਲਵਿੰਦਰ ਕੌਰ ਪੰਚ , ਮਿੰਟੂ ਰਾਣਾ ਸਰਪੰਚ ਮਾਂਗੇਵਾਲ , ਦੇਸ਼ ਰਾਜ ਰਾਮਪੁਰ , ਹਰਚਰ ਸਿੰਘ ਬਲਾਕ ਸੰਮਤੀ ਮੈਂਬਰ , ਗੁਰਮੀਤ ਕਲੋਤਾ, ਜੱਸੀ ਸਰਪੰਚ ਬੀਕਾਪੁਰ , ਜਸਵੰਤ ਸਿੰਘ , ਬੀਰ ਕੌਰ ਬਲਾਕ ਸੰਮਤੀ ਚੇਅਰਮੈਨ , ਸੁਨੀਲ ਅਡਵਾਲ ਕੌਸਲਰ, ਰਜਿੰਦਰ ਸਿੰਘ ਸਰਪੰਚ, ਸਰਬਜੀਤ ਜੰਜੂਆ, ਜਸਵੰਤ ਸਿੰਘ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
