ਜਲੰਧਰ, 6 ਮਾਰਚ (ਪੰਜਾਬੀ ਖਬਰਨਾਮਾ): ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਨੂਰਮਹਿਲ ਵਿਖੇ ਸੀਵਰੇਜ ਦੇ ਮੁੱਦੇ ’ਤੇ ਸਬ-ਕਮੇਟੀ ਦੀ ਖਰੜਾ ਰਿਪੋਰਟ ਨੂੰ ਅੰਤਿਮ ਰੂਪ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਇਹ ਵਿਸਥਾਰਤ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਅੱਗੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵੱਲੋਂ ਨੂਰਮਹਿਲ ਵਿੱਚ ਸੀਵਰੇਜ ਸਿਸਟਮ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦੇ ਕੰਮਕਾਜ ਦੇ ਮੁੱਦੇ ‘ਤੇ ਸਾਂਝਾ ਸਰਵੇਖਣ ਕਰਨ ਲਈ ਇੱਕ ਸਬ-ਕਮੇਟੀ ਦਾ ਗਠਨ ਕੀਤਾ ਗਿਆ ਸੀ।

ਹਦਾਇਤਾਂ ਦੀ ਪਾਲਣਾ ਕਰਦਿਆਂ ਸਬ-ਕਮੇਟੀ ਨੇ ਇਸ ਮੁੱਦੇ ‘ਤੇ ਸਾਂਝਾ ਸਰਵੇਖਣ ਕਰਕੇ ਇਸ ਸਬੰਧੀ ਰਿਪੋਰਟ ਤਿਆਰ ਕੀਤੀ ਹੈ।

ਕਮੇਟੀ ਨੇ ਇਸ ਕੰਮ ‘ਤੇ ਆਉਣ ਵਾਲੇ ਖਰਚੇ ਦੇ ਅਨੁਮਾਨ ਤੋਂ ਇਲਾਵਾ ਸੀਵਰੇਜ ਸਮੱਸਿਆ ਨੂੰ ਹੱਲ ਕਰਨ ਲਈ ਚੁੱਕੇ ਜਾਣ ਵਾਲੇ ਵੱਖ-ਵੱਖ ਕਦਮਾਂ ਬਾਰੇ ਸੁਝਾਅ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਇਹ ਵਿਸਥਾਰਤ ਰਿਪੋਰਟ ਵਿਧਾਨ ਸਭਾ ਅਨੁਮਾਨ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਪੇਸ਼ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਸਟੀਮੇਟ ਕਮੇਟੀ ਵੱਲੋਂ ਆਪਣੀ ਮੀਟਿੰਗ ਦੌਰਾਨ ਨੂਰਮਹਿਲ ਦੇ ਸੀਵਰੇਜ ਸਿਸਟਮ ਦੇ ਮੁੱਦੇ ‘ਤੇ ਵੱਖ-ਵੱਖ ਵਿਭਾਗਾਂ ਵੱਲੋਂ ਸਾਂਝਾ ਸਰਵੇਖਣ ਕਰਨ ਲਈ ਸਬ-ਕਮੇਟੀ ਦਾ ਗਠਨ ਕੀਤਾ ਗਿਆ ਸੀ।

ਮੀਟਿੰਗ ਵਿੱਚ ਗਲਾਡਾ, ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਬੋਰਡ, ਜਨ ਸਿਹਤ ਵਿਭਾਗ, ਸ਼ਹਿਰੀ ਵਿਕਾਸ ਵਿਭਾਗ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।