ਗੁਰਾਇਆ 08 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) – ਪਿੰਡ ਦੁਸਾਂਝ ਕਲਾਂ ਵਿਖੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਘਰ ਦੇ ਨੇੜੇ ਇੱਕ ਕੰਧ ‘ਤੇ ਖਾਲਿਸਤਾਨ ਪੱਖੀ ਅਤੇ ਹੋਰ ਵਿਵਾਦਿਤ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਨਾਅਰੇ 1 ਨਵੰਬਰ ਨੂੰ ਸਿੱਖ ਨਸਲਕੁਸ਼ੀ ਦਿਵਸ ਵਜੋਂ ਮਨਾਉਣ ਦੀ ਅਪੀਲ ਅਤੇ ਦਿਲਜੀਤ ਦੁਸਾਂਝ ਦੇ ਦਿੱਲੀ ਤੇ ਚੰਡੀਗੜ੍ਹ ਵਿਖੇ ਹੋਣ ਵਾਲੇ ਸ਼ੋਅ ਦੇ ਵਿਰੋਧ ਨਾਲ ਸਬੰਧਤ ਹਨ।

naidunia_image

ਪਿੰਡ ਵਾਸੀ ਮੁਖਤਿਆਰ ਨੇ ਦੱਸਿਆ ਕਿ ਉਹ ਡਰਾਈਵਰੀ ਦਾ ਕੰਮ ਕਰਦਾ ਹੈ। ਉਸ ਮੁਤਾਬਕ ਰਾਤ ਕਰੀਬ 1:30 ਵਜੇ ਉਸ ਨੂੰ ਘਰ ਦੇ ਬਾਹਰੋਂ ਸਪਰੇਅ ਦੀ ਸਮੈੱਲ ਆਈ। ਬਾਹਰ ਆ ਕੇ ਦੇਖਿਆ ਤਾਂ ਕਰੀਬ ਚਾਰ ਵਿਅਕਤੀ ਕੰਧ ’ਤੇ ਨਾਅਰੇ ਲਿਖ ਰਹੇ ਸਨ। ਉਸ ਵੱਲੋਂ ਵਿਰੋਧ ਕਰਨ ’ਤੇ ਉਹ ਵਿਅਕਤੀ ਆਪਣੀ ਗੱਡੀ ਵਿੱਚ ਮੌਕੇ ਤੋਂ ਫਰਾਰ ਹੋ ਗਏ।

naidunia_image

ਮੁਖਤਿਆਰ ਅਨੁਸਾਰ ਦਿਲਜੀਤ ਦੁਸਾਂਝ ਦਾ ਘਰ ਉਸ ਦੇ ਘਰ ਤੋਂ ਕੁਝ ਹੀ ਦੂਰੀ ’ਤੇ ਹੈ ਅਤੇ ਕਥਿਤ ਤੌਰ ’ਤੇ ਦਿਲਜੀਤ ਦੁਸਾਂਝ ਦੇ ਘਰ ਦੇ ਭੁਲੇਖੇ ਵਿੱਚ ਉਸ ਦੇ ਘਰ ਦੀ ਕੰਧ ’ਤੇ ਹੀ ਨਾਅਰੇ ਲਿਖੇ ਗਏ। ਕੰਧ ’ਤੇ ਕਥਿਤ ਤੌਰ ’ਤੇ ਵੱਖਵਾਦੀ ਨਾਅਰੇ ਲਿਖੇ ਗਏ ਜਿਸ ਦੀ ਸੋਸਲ ਮੀਡੀਆ ਤੇ ਵੀਡੀਓ ਵੀ ਵਾਈਰਲ ਹੋਈ ਹੈ

ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਏਐਸਆਈ ਹਰਭਜਨ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਕੇ ਕਥਿਤ ਤੌਰ ’ਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਨਾਲ ਸਬੰਧਤ ਵਿਅਕਤੀਆਂ ਦੀ ਪਛਾਣ ਅਤੇ ਨਾਅਰੇ ਲਿਖਣ ਦੇ ਕਾਰਨਾਂ ਬਾਰੇ ਸਥਿਤੀ ਹੋਰ ਸਪਸ਼ਟ ਹੋਣ ਦੀ ਉਮੀਦ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।