13 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਥੱਪਲ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਬੱਸ ਰਾਹੀਂ ਕੁੱਲ 48 ਸ਼ਰਧਾਲੂ ਆਪਣੀ ਧਾਰਮਿਕ ਯਾਤਰਾ ਲਈ ਰਵਾਨਾ ਹੋਏ। ਇਸ ਮੌਕੇ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਵਿੱਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਆਪਣੀ ਯਾਤਰਾ ਨੂੰ ਲੈ ਕੇ ਖ਼ੁਸ਼ੀ ਪ੍ਰਗਟਾਈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ ਅਤੇ ਲੋਕਾਂ ਦੀ ਇਨ੍ਹਾਂ ਨਾਲ ਡੂੰਘੀ ਆਸਥਾ ਜੁੜੀ ਹੋਈ ਹੈ। ਅਜਿਹੀਆਂ ਯੋਜਨਾਵਾਂ ਰਾਹੀਂ ਸ਼ਰਧਾਲੂਆਂ ਨੂੰ ਆਪਣੀ ਸ਼ਰਧਾ ਅਨੁਸਾਰ ਧਾਰਮਿਕ ਯਾਤਰਾ ਕਰਨ ਦਾ ਮੌਕਾ ਮਿਲਦਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਸਿੱਖ ਧਰਮ ਦਾ ਪ੍ਰਮੁੱਖ ਅਧਿਆਤਮਿਕ ਕੇਂਦਰ ਹੈ, ਜਿੱਥੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪਹੁੰਚਦੇ ਹਨ। ਉਨ੍ਹਾਂ ਸ਼ਰਧਾਲੂਆਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਚੰਗਰ ਜ਼ੋਨ ਰਾਜਪਾਲ, ਕੇਸਰ ਸਿੰਘ ਨਾਨੋਵਾਲ, ਮਨਿੰਦਰ ਸਿੰਘ ਰਾਣਾ ਮੀਆਂਪੁਰ, ਮਾਸਟਰ ਸੁਰਿੰਦਰ ਸਿੰਘ, ਕਰਤਾਰ ਸਿੰਘ, ਬੀਪੀਓ ਮਨਜੀਤ ਸਿੰਘ ਮਾਵੀ ਅਤੇ ਸਰਪੰਚ ਹਰਜੀਤ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।