15 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਵੱਖ ਵੱਖ ਜਥੇਬੰਦੀਆਂ ਵੱਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਸੀਬੀਆਈ ਤੋ ਇਸ ਕੇਸ ਦੀ ਤੇ ਨਸ਼ਾ ਸਮੱਗਲਰਾਂ ਦੀ ਜਾਂਚ ਦੀ ਮੰਗ ਕੀਤੀ ਨਾਲ ਹੀ ਅੱਜ ਦੀ ਪੰਜਾਬ ਬੰਦ ਦੀ ਕਾਲ ਨੂੰ ਲੋਹੀਆਂ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਸ਼ਹਿਰ ਦੇ ਦੁਕਾਨਦਾਰਾਂ ਵਲੋਂ ਇਸ ਰੋਸ ਦਾ ਹਿੱਸਾ ਬਣੇ ਹੋਏ ਸਾਰੀਆਂ ਦੁਕਾਨਾਂ ਤੇ ਬਜ਼ਾਰ ਨੂੰ ਮੁਕੰਮਲ ਤੌਰ ’ਤੇ ਬੰਦ ਰੱਖਿਆ ਗਿਆ।

ਜੱਥੇਬੰਦੀਆ ਵਲੋਂ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਤੇ ਇਸ ਦੀ ਅਗਵਾਈ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਪ੍ਰਮੁੱਖ ਸੇਵਾਦਾਰ ਕਿਸਾਨ ਮਜ਼ਦੂਰ ਸੰਘਰਸ਼ਕਮੇਟੀ ਦੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ, ਸੁਖਵਿੰਦਰ ਸਿੰਘ ਸਾਬੂਵਾਲ, ਗੁਰੂ ਨਾਨਕ ਮੋਦੀਖਾਨਾ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਸਤਵਿੰਦਰ ਸਿੰਘ ਖਾਲਸਾ,ਜਗਤਾਰ ਸਿੰਘ ਨੱਲ੍ਹ ਵਾਲੇ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਤਹਿਸੀਲ ਸਕੱਤਰ ਗੁਰਚਰਨ ਸਿੰਘ ਅਟਵਾਲ, ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਸੋਨੂ ਅਰੋੜਾ ਅਤੇ ਅਤੇ ਹੋਰ ਵਰਕਰ ਸ਼ਾਮਲ ਸਨ| ਪ੍ਰਾਈਵੇਟ ਸਕੂਲਾਂ ਦੀ ਮੈਨੇਜਮੈਂਟ ਨੇ ਵੀ ਇਸ ਨੂੰ ਪੂਰਨ ਸਮਰਥਨ ਦਿੱਤਾ, ਹਾਲਾਂਕਿ ਬੈਂਕਾਂ ਆਮ ਵਾਂਗ ਖੁੱਲ੍ਹੀਆਂ ਨਜ਼ਰ ਆਈਆਂ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।