ਕੈਨੇਡਾ 23 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਨੇ ਆਉਣ ਵਾਲੀ ਇਮੀਗ੍ਰੇਸ਼ਨ ਯੋਜਨਾ ‘ਚ ਪੱਕੀ ਰਿਹਾਇਸ਼ (Permanent Residency) ਲਈ ਮਨਜ਼ੂਰ ਕੀਤੇ ਜਾਣ ਵਾਲੇ ਪ੍ਰਵਾਸੀਆਂ ਦੀ ਗਿਣਤੀ ਹੋਰ ਘਟਾਉਣ ਦੀ ਮੰਗ ਕੀਤੀ ਹੈ। ਪਾਰਟੀ ਦੀ ਇਮੀਗ੍ਰੇਸ਼ਨ ਆਲੋਚਕ ਮਿਸ਼ੇਲ ਰੈਂਪਲ ਗਾਰਨਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਅਸਥਾਈ ਵਸਨੀਕਾਂ ਦੇ ਦੇਸ਼ ਛੱਡਣ ਦਾ ਰਿਕਾਰਡ ਰੱਖਣ ਲਈ ਪ੍ਰਣਾਲੀ ਲਾਗੂ ਕਰਨ ਅਤੇ ਇਮੀਗ੍ਰੇਸ਼ਨ ਨੀਤੀਆਂ ਸਬੰਧੀ ਸੂਬਾਈ ਸਰਕਾਰਾਂ ਨਾਲ ਸਹਿਯੋਗ ਵਧਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਪਿਛਲੇ ਕੁਝ ਸਾਲਾਂ ਦੌਰਾਨ ਪ੍ਰਵਾਸੀਆਂ ਪ੍ਰਤੀ ਨਕਾਰਾਤਮਕ ਭਾਵਨਾਵਾਂ ਵਿੱਚ ਵਾਧੇ ਲਈ ਸਰਕਾਰ ਦੀਆਂ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ। ਹੁਣ ਦੇਖਣਾ ਹੋਵੇਗਾ ਕਿ ਫੈਡਰਲ ਸਰਕਾਰ ਆਉਣ ਵਾਲੀ ਇਮੀਗ੍ਰੇਸ਼ਨ ਯੋਜਨਾ ਵਿੱਚ ਇਨ੍ਹਾਂ ਮੰਗਾਂ ਨੂੰ ਕਿੰਨੀ ਥਾਂ ਦਿੰਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।