ਚੰਡੀਗੜ੍ਹ, 27 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ ਹਨ ਅਤੇ 30 ਨਵੰਬਰ ਤੱਕ ਕਾਰਵਾਈ ਪੂਰੀ ਕਰਕੇ ਰਿਪੋਰਟ ਭੇਜਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ।

ਜਾਰੀ ਹੁਕਮਾਂ ਅਨੁਸਾਰ ਅਧਿਕਾਰੀਆਂ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ (Home District) ਵਿੱਚ ਤਾਇਨਾਤ ਨਹੀਂ ਰੱਖਿਆ ਜਾਵੇਗਾ।ਪਿਛਲੇ 4 ਸਾਲਾਂ ਵਿੱਚ ਕਿਸੇ ਜ਼ਿਲ੍ਹੇ ਵਿੱਚ 3 ਸਾਲ ਪੂਰੇ ਕਰ ਚੁੱਕੇ ਜਾਂ ਨਿਰਧਾਰਿਤ ਕੱਟ-ਆਫ ਮਿਤੀ ਤੱਕ 3 ਸਾਲ ਪੂਰੇ ਕਰਨ ਵਾਲੇ ਅਧਿਕਾਰੀਆਂ ਨੂੰ ਜ਼ਿਲ੍ਹੇ ਤੋਂ ਹਟਾਉਣਾ ਹੋਵੇਗਾ। SI ਤੋਂ ਲੈ ਕੇ \ਸੀਨੀਅਰ ਪੁਲਿਸ ਅਧਿਕਾਰੀਆਂ ਤੱਕ, ਚੋਣ ਸੁਰੱਖਿਆ ਅਤੇ ਪੁਲਿਸ ਬਲ ਦੀ ਤਾਇਨਾਤੀ ਨਾਲ ਜੁੜੇ ਅਧਿਕਾਰੀਆਂ ‘ਤੇ ਇਹ ਨਿਰਦੇਸ਼ ਲਾਗੂ ਹੋਣਗੇ। SI ਨੂੰ ਗ੍ਰਹਿ ਜ਼ਿਲ੍ਹੇ ਵਿੱਚ ਤਾਇਨਾਤ ਨਹੀਂ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਧਿਕਾਰੀ (DEO), ਰਿਟਰਨਿੰਗ ਅਫ਼ਸਰ (RO), ਸਹਾਇਕ ਰਿਟਰਨਿੰਗ ਅਫ਼ਸਰ (ARO), ਪੁਲਿਸ ਇੰਸਪੈਕਟਰ ਅਤੇ SI ਜਾਂ ਉਸ ਤੋਂ ਉੱਪਰ ਦੇ ਅਧਿਕਾਰੀਆਂ ਨੂੰ ਉਸ ਵਿਧਾਨ ਸਭਾ ਹਲਕੇ ਜਾਂ ਜ਼ਿਲ੍ਹੇ ਵਿੱਚ ਦੁਬਾਰਾ ਤਾਇਨਾਤ ਨਹੀਂ ਕੀਤਾ ਜਾਵੇਗਾ, ਜਿੱਥੇ ਉਹ ਪਿਛਲੀਆਂ ਵਿਧਾਨ ਸਭਾ ਚੋਣਾਂ ਜਾਂ ਉਸ ਤੋਂ ਬਾਅਦ ਹੋਈਆਂ ਜ਼ਿਮਨੀ ਚੋਣਾਂ ਵਿੱਚ ਤਾਇਨਾਤ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।