ਨਵੀਂ ਦਿੱਲੀ 04 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : DA Hike Latest News: ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਦੀਵਾਲੀ ਤੋਂ ਚਾਰ ਦਿਨ ਪਹਿਲਾਂ ਮਹਿੰਗਾਈ ਭੱਤੇ (DA) ‘ਚ 3 ਫ਼ੀਸਦੀ ਵਾਧੇ (Punjab DA Hike 2026) ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੇ ਕਰੀਬ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਤਾਜ਼ਾ ਵਾਧੇ ਤੋਂ ਬਾਅਦ ਹੁਣ ਕੁੱਲ ਮਹਿੰਗਾਈ ਭੱਤਾ ਵਧ ਕੇ 53 ਫ਼ੀਸਦੀ ਹੋ ਗਿਆ ਹੈ। ਉਨ੍ਹਾਂ ਨੇ ਪੁਰਾਣੀ ਸਥਿਤੀ ਨੂੰ ਯਾਦ ਕਰਦਿਆਂ ਦੱਸਿਆ ਕਿ ਜਦੋਂ ਸਾਲ 2022 ‘ਚ ਸੂਬੇ ‘ਚ ਆਮ ਆਦਮੀ ਪਾਰਟੀ (AAP) ਦੀ ਸਰਕਾਰ ਸੱਤਾ ‘ਚ ਆਈ ਸੀ, ਉਦੋਂ ਡੀਏ ਦੀ ਦਰ ਸਿਰਫ਼ 28 ਫ਼ੀਸਦੀ ਸੀ। ਇਸ ਤਰ੍ਹਾਂ ਸਰਕਾਰ ਨੇ ਪਿਛਲੇ ਦੋ ਮਹੀਨਿਆਂ ਦੌਰਾਨ ਹੀ ਡੀਏ ‘ਚ ਕੁੱਲ 11 ਫ਼ੀਸਦੀ ਵਾਧਾ ਕੀਤਾ ਹੈ, ਜਿਸ ‘ਚ ਇਸ ਤੋਂ ਪਹਿਲਾਂ 8 ਫ਼ੀਸਦੀ ਦਾ ਵਾਧਾ ਕੀਤਾ ਗਿਆ ਸੀ।

ਦਾਅਵਾ- 71 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ

ਰੁਜ਼ਗਾਰ ਦੇ ਮੁੱਦੇ ‘ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਪੂਰੀ ਤਰ੍ਹਾਂ ਪਾਰਦਰਸ਼ਤਾ ਅਤੇ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ 71,777 ਨਵੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਕਿਸੇ ਵੀ ਮੰਗ ਜਾਂ ਸਮੱਸਿਆ ‘ਤੇ ਚਰਚਾ ਕਰਨ ਲਈ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਅਤੇ ਉਹ ਕਿਸੇ ਵੀ ਸਮੇਂ ਆ ਕੇ ਆਪਣੀ ਗੱਲ ਰੱਖ ਸਕਦੇ ਹਨ।

ਕੇਰਲ, ਮੱਧ ਪ੍ਰਦੇਸ਼ ਸਮੇਤ ਕਈ ਸੂਬੇ ਵਧਾ ਚੁੱਕੇ ਹਨ DA

ਦੀਵਾਲੀ ਤੋਂ ਪਹਿਲਾਂ ਦੇਸ਼ ਦੇ ਕਈ ਸੂਬੇ ਮਹਿੰਗਾਈ ਭੱਤੇ ‘ਚ ਵਾਧਾ ਕਰ ਚੁੱਕੇ ਹਨ। ਇਨ੍ਹਾਂ ‘ਚ ਕੇਰਲ, ਤਾਮਿਲਨਾਡੂ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਰਗੇ ਸੂਬੇ ਸ਼ਾਮਲ ਹਨ। ਖ਼ਾਸ ਗੱਲ ਇਹ ਹੈ ਕਿ ਤਾਮਿਲਨਾਡੂ ਸਰਕਾਰ ਨੇ ਮਹਿੰਗਾਈ ਭੱਤੇ ‘ਚ 3 ਫ਼ੀਸਦੀ ਦਾ ਵਾਧਾ ਕੀਤਾ ਹੈ, ਜਦਕਿ ਕੇਰਲ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਸਰਕਾਰਾਂ ਨੇ 2-2 ਫ਼ੀਸਦੀ ਦਾ ਵਾਧਾ ਕੀਤਾ ਹੈ।

ਕੇਂਦਰ ਸਰਕਾਰ ਨੇ 3 ਫ਼ੀਸਦੀ ਵਧਾਇਆ ਮਹਿੰਗਾਈ ਭੱਤਾ

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਮਹਿੰਗਾਈ ਭੱਤੇ (DA Hike 2026) ਅਤੇ ਮਹਿੰਗਾਈ ਰਾਹਤ (DR Hike 2026) ‘ਚ 3 ਫ਼ੀਸਦੀ ਵਾਧੇ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਚੁੱਕੀ ਹੈ, ਜਿਸ ਤੋਂ ਬਾਅਦ ਇਹ ਵਧ ਕੇ 63 ਫ਼ੀਸਦੀ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ‘ਚ ਬੁੱਧਵਾਰ ਨੂੰ ਕੁੱਲ 29,267 ਕਰੋੜ ਰੁਪਏ ਦੇ ਵਿਕਾਸ ਅਤੇ ਭਲਾਈ ਪੈਕੇਜਾਂ ਨੂੰ ਮਨਜ਼ੂਰੀ ਦਿੱਤੀ ਗਈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।