ਚੰਡੀਗੜ੍ਹ, 05 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦਾ ਫਾਈਨਲ ਮੁਕਾਬਲਾ ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਵਿਚਾਲੇ ਖੇਡਿਆ ਜਾਵੇਗਾ। ਇਸ ਅਹਿਮ ਮੁਕਾਬਲੇ ਨੂੰ ਦੇਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਪਹੁੰਚਣਗੇ।
ਭਾਰਤੀ ਟੀਮ ਨੇ ਸੈਮੀਫਾਈਨਲ ਮੁਕਾਬਲੇ ਵਿੱਚ ਦੱਖਣੀ ਕੋਰੀਆ ਨੂੰ 8-1 ਦੇ ਵੱਡੇ ਫ਼ਰਕ ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ ਸੀ। ਹੁਣ ਭਾਰਤੀ ਟੀਮ ਦੀ ਨਜ਼ਰ ਜਾਪਾਨ ਨੂੰ ਹਰਾ ਕੇ ਖ਼ਿਤਾਬ ਆਪਣੇ ਨਾਂ ਕਰਨ ’ਤੇ ਹੋਵੇਗੀ। ਟੂਰਨਾਮੈਂਟ ਵਿੱਚ ਤੀਜੇ ਸਥਾਨ ਅਤੇ ਕਾਂਸੀ ਦੇ ਤਗ਼ਮੇ ਲਈ ਮਲੇਸ਼ੀਆ ਅਤੇ ਦੱਖਣੀ ਕੋਰੀਆ ਦੀਆਂ ਟੀਮਾਂ ਵਿਚਾਲੇ ਮੁਕਾਬਲਾ ਹੋਵੇਗਾ।
