ਨਵੀਂ ਦਿੱਲੀ 06 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) – ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਕਹਿਰ ਆਪਣੇ ਸਿਖਰ ‘ਤੇ ਪਹੁੰਚ ਗਿਆ ਹੈ। ਹਵਾ ਦੀ ਗੁਣਵੱਤਾ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ। ਵੀਰਵਾਰ ਨੂੰ ਹਵਾ ਗੁਣਵੱਤਾ ਸੂਚਕਾਂਕ (AQI) 687 ਦਰਜ ਕੀਤਾ ਗਿਆ, ਜਿਸ ਨੂੰ ਬੇਹੱਦ ਖ਼ਰਾਬ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ।
ਹਵਾ ਦੀ ਗੁਣਵੱਤਾ ਵਿੱਚ ਸੁਧਾਰ ਦੇ ਸੰਕੇਤ ਨਹੀਂ
ਕਈ ਕੋਸ਼ਿਸ਼ਾਂ ਦੇ ਬਾਵਜੂਦ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਸੁਧਾਰ ਦੇਖਣ ਨੂੰ ਨਹੀਂ ਮਿਲ ਰਿਹਾ। ਮੰਨਿਆ ਜਾ ਰਿਹਾ ਹੈ ਕਿ ਦੀਵਾਲੀ ਤੱਕ ਰਾਜਧਾਨੀ ਦੀ ਹਵਾ ਦੀ ਹਾਲਤ ਅਜਿਹੀ ਹੀ ਰਹੇਗੀ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਸੀ। ਵੀਰਵਾਰ ਨੂੰ ਹਵਾ ਗੁਣਵੱਤਾ ਸੂਚਕਾਂਕ 482 ਦੇ ਕਰੀਬ ਸੀ। ਦਿੱਲੀ ਦੇ ਕਈ ਇਲਾਕਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਵਧਿਆ ਹੋਇਆ ਸੀ।
ਨਿਰਮਾਣ ਗਤੀਵਿਧੀਆਂ ‘ਤੇ ਪਾਬੰਦੀ
ਇਨ੍ਹਾਂ ਸਾਰੇ ਹਾਲਾਤ ਨੂੰ ਦੇਖਦੇ ਹੋਏ ਦਿੱਲੀ ਵਿੱਚ 5 ਨਵੰਬਰ ਤੋਂ ਲੈ ਕੇ 20 ਨਵੰਬਰ ਤੱਕ ਨਿਰਮਾਣ ਅਤੇ ਢਾਹੁਣ ਦੇ ਕੰਮਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਤਾਂ ਜੋ ਵਾਤਾਵਰਣ ਨੂੰ ਜ਼ਹਿਰੀਲਾ ਹੋਣ ਤੋਂ ਬਚਾਇਆ ਜਾ ਸਕੇ।ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦੇ ਵਿਕਾਸ ਕਾਰਜਾਂ ‘ਤੇ ਅਸਰ ਪੈਣ ਦੀ ਪੂਰੀ ਸੰਭਾਵਨਾ ਹੈ। ਪਰ ਮੌਜੂਦਾ ਸਮੇਂ ਵਿੱਚ ਰਾਜਧਾਨੀ ਦੀ ਹਵਾ ਦੀ ਗੁਣਵੱਤਾ ਦੀ ਜੋ ਸਥਿਤੀ ਬਣੀ ਹੋਈ ਹੈ, ਉਸ ਨੂੰ ਦੇਖਦੇ ਹੋਏ ਇਸ ਤਰ੍ਹਾਂ ਦੀ ਪਾਬੰਦੀ ਲਗਾਉਣੀ ਜ਼ਰੂਰੀ ਹੋ ਜਾਂਦੀ ਹੈ।
