ਨਵੀਂ ਦਿੱਲੀ 11 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਆਈਪੀਐੱਲ 2027 ਤੋਂ ਪਹਿਲਾਂ ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਵੱਡੀ ਡੀਲ ਹੋਈ ਹੈ। ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪਾਂਡਿਆ ਹੁਣ ਪੰਜਾਬ ਕਿੰਗਜ਼ ਦੀ ਟੀਮ ਦਾ ਹਿੱਸਾ ਹੋਣਗੇ। ਦੂਜੇ ਪਾਸੇ ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵਿਚ ਸ਼ਾਮਲ ਹੋਣਗੇ। ਇਸ ਟ੍ਰੇਡ ਦਾ ਅਧਿਕਾਰਤ ਐਲਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਵੱਲੋਂ ਕਰ ਦਿੱਤਾ ਗਿਆ ਹੈ।

ਪਿਛਲੇ ਕੁਝ ਦਿਨਾਂ ਤੋਂ ਹਾਰਦਿਕ ਪਾਂਡਿਆ ਅਤੇ ਅਰਸ਼ਦੀਪ ਸਿੰਘ ਦੇ ਟ੍ਰੇਡ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਸਨ, ਪਰ ਅਧਿਕਾਰਤ ਤੌਰ ’ਤੇ ਇਸ ਦਾ ਐਲਾਨ ਨਹੀਂ ਹੋਇਆ ਸੀ।

ਬੀਸੀਸੀਆਈ ਨੇ ਬੁੱਧਵਾਰ ਨੂੰ ਹਾਰਦਿਕ ਅਤੇ ਅਰਸ਼ਦੀਪ ਦੇ ਟ੍ਰੇਡ ’ਤੇ ਅੰਤਿਮ ਮੋਹਰ ਲਗਾ ਦਿੱਤੀ। ਹਾਰਦਿਕ ਪਾਂਡਿਆ ਨੂੰ ਮੁੰਬਈ ਇੰਡੀਅਨਜ਼ ਨੇ ਆਪਣੀ ਟੀਮ ਵਿਚ 16.35 ਕਰੋੜ ਰੁਪਏ ਵਿਚ ਸ਼ਾਮਲ ਕੀਤਾ ਸੀ, ਪਰ ਹੁਣ ਉਹ 18 ਕਰੋੜ ਰੁਪਏ ਵਿਚ ਪੰਜਾਬ ਕਿੰਗਜ਼ ਨਾਲ ਜੁੜਨਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।