ਚੰਡੀਗੜ੍ਹ 12 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ (ਆਪ) ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਦੀ ਤਿਆਰੀ ਵਿੱਚ ਜੁਟ ਗਈ ਹੈ। ਇਸ ਸਬੰਧੀ ਰਣਨੀਤੀ ਤਿਆਰ ਕਰਨ ਅਤੇ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਅਹਿਮ ਬੈਠਕ ਅੱਜ ਸ਼ਾਮ 4 ਵਜੇ ਸੱਦੀ ਗਈ ਹੈ। ਅਨੁਮਾਨ ਹੈ ਕਿ ਇਸ ਬੈਠਕ ਤੋਂ ਬਾਅਦ ਅੱਜ ਹੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ।

ਬੈਠਕ ਵਿੱਚ ਸ਼ਾਮਲ ਹੋਣ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਦਿੱਲੀ ਪਹੁੰਚ ਚੁੱਕੇ ਹਨ। ਸੂਤਰਾਂ ਮੁਤਾਬਕ ਪਾਰਟੀ ਦੀ ਇਸ ਦੂਜੀ ਸੂਚੀ ਵਿੱਚ 15 ਤੋਂ 20 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਸਭ ਤੋਂ ਵੱਧ ਨਜ਼ਰਾਂ ਸਰਕਾਰ ਦੇ 6 ਮੰਤਰੀਆਂ ਦੀਆਂ ਸੀਟਾਂ ’ਤੇ ਟਿਕੀਆਂ ਹੋਈਆਂ ਹਨ, ਜਿਨ੍ਹਾਂ ਦੀਆਂ ਟਿਕਟਾਂ ਅਤੇ ਵਿਧਾਨ ਸਭਾ ਹਲਕਿਆਂ ਬਾਰੇ ਫ਼ੈਸਲਾ ਹੋਣਾ ਬਾਕੀ ਹੈ।

ਸੂਬਾ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ ਕੁੱਲ 15 ਮੰਤਰੀ ਹਨ। ਪਹਿਲੀ ਸੂਚੀ ਵਿੱਚ ਪਾਰਟੀ ਨੇ ਸਿਰਫ਼ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਮੌਜੂਦਾ ਸੀਟ ਤੋਂ ਅਤੇ ਜੇਲ੍ਹ ਵਿੱਚ ਬੰਦ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ।

ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ’ਤੇ ਵੀ ਫੋਕਸ

ਪਾਰਟੀ ਸੂਤਰਾਂ ਨੇ ਦੱਸਿਆ ਕਿ ਦੂਜੀ ਸੂਚੀ ਨੂੰ ਲੈ ਕੇ ਸਭ ਤੋਂ ਵੱਧ ਵਿਚਾਰ-ਚਰਚਾ ਉਨ੍ਹਾਂ ਆਗੂਆਂ ਬਾਰੇ ਹੋ ਰਹੀ ਹੈ, ਜੋ ਦੂਜੀਆਂ ਪਾਰਟੀਆਂ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ ਅਤੇ ਜਿਨ੍ਹਾਂ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਹੁਣ ਇਨ੍ਹਾਂ ਆਗੂਆਂ ਨੂੰ ਹੀ ਟਿਕਟਾਂ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।