ਜਲੰਧਰ 17 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਵੱਲੋਂ ਵਰਚੁਅਲ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰ ਦਿੱਤੇ ਗਏ ਹਨ। ਇਸ ਫ਼ੈਸਲੇ ਨਾਲ ਲੰਬੇ ਸਮੇਂ ਤੋਂ ਨਵੇਂ ਰਾਸ਼ਨ ਕਾਰਡ ਬਣਵਾਉਣ ਦੀ ਉਡੀਕ ਕਰ ਰਹੇ ਪਰਿਵਾਰਾਂ ਨੂੰ ਲਾਭ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਰਾਸ਼ਨ ਕਾਰਡ ਅਜੇ ਤੱਕ ਨਹੀਂ ਬਣੇ ਜਾਂ ਜਿਨ੍ਹਾਂ ਦੇ ਨਾਮ ਰਹਿ ਗਏ ਹਨ, ਉਹ ਮੁੜ ਫਾਰਮ ਭਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਲਦ ਹੀ ਰਾਸ਼ਨ ਕਾਰਡ ਲੋਕਾਂ ਦੇ ਘਰਾਂ ਤੱਕ ਪਹੁੰਚਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਹ ਰਾਸ਼ਨ ਕਾਰਡ ਜ਼ਰੂਰਤਮੰਦ ਪਰਿਵਾਰਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਏ ਗਏ ਹਨ, ਤਾਂ ਜੋ ਸਰਕਾਰੀ ਰਾਸ਼ਨ ਯੋਜਨਾ ਦਾ ਲਾਭ ਯੋਗ ਲੋਕਾਂ ਤੱਕ ਪਹੁੰਚ ਸਕੇ।
ਸਮੇਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ 10 ਲੱਖ ਨਵੇਂ ਲਾਭਪਾਤਰੀਆਂ ਨੂੰ ਰਾਸ਼ਨ ਸਕੀਮ ਦੇ ਦਾਇਰੇ ਵਿੱਚ ਲਿਆਉਣ ਦਾ ਐਲਾਨ ਕੀਤਾ ਗਿਆ ਸੀ, ਇਸ ਮੁਹਿੰਮ ਤਹਿਤ 7 ਲੱਖ ਨਵੇਂ ਯੋਗ ਪਰਿਵਾਰਾਂ ਨੂੰ ਰਾਸ਼ਨ ਕਾਰਡ ਜਾਰੀ ਕੀਤੇ ਜਾਣਗੇ, ਜਦਕਿ 3 ਲੱਖ ਈ-ਸ਼੍ਰਮ ਤੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (NFSA) ਦੇ ਘੇਰੇ ਵਿੱਚ ਸ਼ਾਮਲ ਕੀਤਾ ਜਾਣੇ ਹਨ।
ਨਵੇਂ ਰਾਸ਼ਨ ਕਾਰਡ ਬਣਵਾਉਣ ਅਤੇ ਪਹਿਲਾਂ ਤੋਂ ਬਣੇ ਰਾਸ਼ਨ ਕਾਰਡਾਂ ਵਿੱਚ ਪਰਿਵਾਰ ਦੇ ਨਵੇਂ ਮੈਂਬਰਾਂ ਦੇ ਨਾਮ ਦਰਜ ਕਰਵਾਉਣ ਲਈ 22 ਜੁਲਾਈ ਤੋਂ ਅਰਜ਼ੀਆਂ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਨਵੇਂ ਲਾਭਪਾਤਰੀਆਂ ਨੂੰ ਹਰ ਮਹੀਨੇ 5 ਕਿਲੋ ਕਣਕ ਦੇ ਨਾਲ ‘ਮੇਰੀ ਰਸੋਈ ਪੌਸ਼ਟਿਕ ਕਿੱਟ’ ਵੀ ਦਿੱਤੀ ਜਾਣੀ ਹੈ, ਜਿਸ ਨਾਲ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਵਾਧੂ ਲਾਭ ਮਿਲੇਗਾ।
