ਸ੍ਰੀ ਮੁਕਤਸਰ ਸਾਹਿਬ 7 ਮਾਰਚ ( ਪੰਜਾਬੀ ਖਬਰਨਾਮਾ) :ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਔਲਖ ਵਿਖੇ ਦਾਣਾ ਮੰਡੀ ਵਿਚ ਅੰਬੂਜਾਂ ਫਾਉਂਡੇਸ਼ਨ ਅਤੇ ਐੱਚ.ਡੀ.ਐੱਫ.ਸੀ. ਬੈਂਕ ਦੇ ਸਹਿਯੋਗ ਨਾਲ ਅੰਤਰਾਸ਼ਟਰੀ ਮਹਿਲਾ ਦਿਵਸ ਦਾ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਦੀ ਪ੍ਰਧਾਨਗੀ ਮਿਸ ਰਿਤੂ ਗਰਗ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ, ਸੀ.ਜੇ.ਐਮ/ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਕੀਤੀ ਗਈ। ਅੰਬੂਜਾਂ ਫਾਉਂਡੇਸ਼ਨ ਅਤੇ ਐੱਚ.ਡੀ.ਐਫ.ਸੀ. ਬੈਂਕ ਦੇ ਨੁਮਾਇਦਿਆਂ ਵੱਲੋਂ ਪਿੰਡਾਂ ਵਿੱਚ ਸੈਲਫ ਗਰੁੱਪ ਬਣਾ ਕੇ ਵੱਖ ਵੱਖ ਪਿੰਡਾਂ ਦੀਆਂ ਕੁੜੀਆਂ ਨੂੰ ਟਰੇਨਿੰਗ ਦਿੱਤੀ ਜਾਂਦੀ ਹੈ, ਟਰੇਨਿੰਗ ਉਪਰੰਤ ਕੁੜੀਆਂ ਨੂੰ ਆਤਮ ਨਿਰਭਰ ਬਣਾਉਣ ਵਾਸਤੇ ਬੈਂਕ ਵੱਲੋਂ ਲੋਨ ਦਿੱਤਾ ਜਾਂਦਾ ਹੈ ਤਾਂ ਕਿ ਉਹ ਆਪਣਾ ਕੰਮਕਾਜ ਚਲਾ ਕੇ ਰੋਜੀ ਰੋਟੀ ਕਮਾ ਸਕਣ।
ਮਹਿਲਾ ਦਿਵਸ ਪ੍ਰੋਗਰਾਮ ਦੌਰਾਨ ਮਹਿਲਾਵਾਂ ਵੱਲੋਂ ਆਪਣੇ ਵੱਖ—ਵੱਖ ਕੰਮਾਂ ਦੀ ਐਕਜੀਵੀਸ਼ਨ ਦੀ ਸਟਾਲ ਲਗਾਈ ਗਈ ਜਿਸ ਵਿੱਚ ਮੁੱਖ ਮਹਿਮਾਨ ਵੱਲੋਂ ਨਿਰੀਖਣ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੇ ਤਿਆਰ ਕੀਤੀਆਂ ਗਈਆਂ ਆਈਟਮਾਂ ਦੀ ਪ੍ਰਸੰਸ਼ਾ ਕੀਤੀ ਅਤੇ ਵਧਾਈ ਦਿੱਤੀ ਕਿ ਤੁਸੀ ਆਪਣੇ ਪੈਰਾਂ ਤੇ ਆਪ ਸਟੈਂਡ ਹੋ ਗਏ ਹੋ। ਮੁੱਖ ਮਹਿਮਾਨ ਨੇ ਅਪੀਲ ਕੀਤੀ ਕਿ ਜਿਸ ਤਰ੍ਹਾਂ ਇਹ ਔਰਤਾਂ ਵੱਲੋਂ ਟਰੇਨਿੰਗ ਲੈ ਕੇ ਕੰਮ ਦੀ ਸ਼ੁਰੂਆਤ ਕੀਤੀ ਹੈ ਉਸੇ ਤਰ੍ਹਾਂ ਬਾਕੀ ਔਰਤਾਂ ਨੂੰ ਵੀ ਕੰਮ ਦੀ ਟਰੇਨਿੰਗ ਲੈ ਕੇ ਕੰਮ ਕਰਨਾ ਚਾਹੀਦਾ ਹੈ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ, ਸ਼੍ਰੀਮਤੀ ਹਰਪ੍ਰੀਤ ਕੌਰ ਵੱਲੋਂ ਮਹਿਲਾ ਦਿਵਸ ਤੇ ਔਰਤਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਅਤੇ ਲੱਗ ਰਹੀ ਨੈਸ਼ਨਲ ਲੋਕ ਅਦਾਲਤ 9 ਮਾਰਚ 2024 ਨੂੰ ਆਪਣੇ ਝਗੜੇ ਦਾ ਨਿਪਟਾਰੇ ਸਬੰਧੀ ਅਦਾਲਤ ਨੂੰ ਦਰਖਾਸਤ ਦੇ ਕੇ ਆਪਣੇ ਕੇਸ ਦਾ ਨਿਪਟਾਰਾ ਕਰਵਾਉਣ ਬਾਰੇ ਕਿਹਾ।
ਇਸ ਤੋਂ ਇਲਾਵਾ ਮੈਨੇਜਮੈਂਟ ਵੱਲੋਂ ਜੋ ਰੰਗਾਰੰਗ ਪ੍ਰੋਗਰਾਮ ਕੀਤਾ ਗਿਆ ਸੀ ਉਸ ਵਿੱਚ ਔਰਤਾਂ ਵੱਲੋਂ ਜੋ ਪੇਸ਼ਕਾਰੀ ਪੇਸ਼ ਕੀਤੀ ਸੀ ਉਹ ਬਹੁਤ ਹੀ ਸ਼ਲਾਘਾਯੋਗ ਸੀ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968—15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।