ਵਾਸ਼ਿੰਗਟਨ 23 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਅਮਰੀਕਾ ਦੇ ਕੈਲੀਫੋਰਨੀਆ ਸਥਿਤ ਤੁਲਾਰੇ ਕਾਉਂਟੀ ਵਿੱਚ ਸ਼ਨੀਵਾਰ ਸ਼ਾਮ ਇੱਕ ਕੰਸਰਟ ਦੌਰਾਨ ਭੀੜ ‘ਤੇ ਗੋਲੀਬਾਰੀ ਹੋਈ, ਜਿਸ ਵਿੱਚ 9 ਲੋਕ ਜ਼ਖਮੀ ਹੋ ਗਏ। ਇਨ੍ਹਾਂ ਜ਼ਖਮੀਆਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਏਪੀ (AP) ਦੀ ਰਿਪੋਰਟ ਮੁਤਾਬਕ, ਤੁਲਾਰੇ ਕਾਉਂਟੀ ਸ਼ੈਰਿਫ ਵਿਭਾਗ ਨੇ ਐਤਵਾਰ ਨੂੰ ਦੱਸਿਆ ਕਿ ਇਹ ਘਟਨਾ ਮੱਧ ਕੈਲੀਫੋਰਨੀਆ ਦੇ ਸਟ੍ਰੈਥਮੋਰ ਨਾਮਕ ਇੱਕ ਛੋਟੇ ਜਿਹੇ ਕਸਬੇ ਵਿੱਚ ਸ਼ਾਮ ਕਰੀਬ 7:30 ਵਜੇ ਵਾਪਰੀ। ਉੱਥੇ ਕੁਝ ਸ਼ੱਕੀ ਵਿਅਕਤੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਨੌਜਵਾਨ ਦੀ ਛਾਤੀ ’ਚ ਲੱਗੀ ਗੋਲੀ

ਕੰਸਰਟ ਵਿੱਚ ਗੋਲੀਬਾਰੀ ਦੌਰਾਨ 26 ਸਾਲਾ ਨੌਜਵਾਨ ਦੀ ਛਾਤੀ ਵਿੱਚ ਗੋਲੀ ਲੱਗੀ, ਜਿਸ ਦੀ ਸਰਜਰੀ ਕੀਤੀ ਗਈ ਹੈ। ਐਤਵਾਰ ਤੱਕ ਸਾਹਮਣੇ ਆਈ ਜਾਣਕਾਰੀ ਮੁਤਾਬਕ, ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਗੋਲੀਬਾਰੀ ਵਿੱਚ ਜ਼ਖਮੀ ਹੋਣ ਕਾਰਨ 19 ਅਤੇ 22 ਸਾਲ ਦੇ ਦੋ ਹੋਰ ਪੀੜਤਾਂ ਦੀ ਵੀ ਸਰਜਰੀ ਹੋਈ ਹੈ, ਜਦਕਿ ਛੇ ਹੋਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਕਿਸ ਨੇ ਕੀਤੀ ਗੋਲੀਬਾਰੀ?

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਗੋਲੀਬਾਰੀ ਕਿਸੇ ਗੈਂਗ ਨਾਲ ਜੁੜੀ ਹੋ ਸਕਦੀ ਹੈ ਪਰ ਉਨ੍ਹਾਂ ਨੇ ਇਸ ਬਾਰੇ ਅਜੇ ਤੱਕ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ। ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਦੀ ਕੋਈ ਖ਼ਬਰ ਨਹੀਂ ਹੈ।

ਕੈਲੀਫੋਰਨੀਆ ਵਿੱਚ ਹੋਏ ਇਸ ਕੰਸਰਟ ਵਿੱਚ ਗੁਆਂਢੀ ਸੂਬਿਆਂ ਦੇ ਕਲਾਕਾਰ ਸ਼ਾਮਲ ਹੋਏ ਸਨ ਅਤੇ ਇਸ ਵਿੱਚ ਲਗਭਗ 150 ਲੋਕ ਮੌਜੂਦ ਸਨ। ਸ਼ੈਰਿਫ ਵਿਭਾਗ ਨੇ ਕਿਹਾ ਕਿ ਹੁਣ ਆਮ ਜਨਤਾ ਨੂੰ ਕੋਈ ਤੁਰੰਤ ਖ਼ਤਰਾ ਨਹੀਂ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।