ਚੰਡੀਗੜ੍ਹ, 27 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ‘ਚੋਂ ਪੰਜਾਬ ਨਾਲ ਸੰਬੰਧਿਤ ਤਿੰਨ ਸ਼ਰਧਾਲੂ ਭੇਦਭਰੀ ਹਾਲਤ ‘ਚ ਲਾਪਤਾ ਹੋਏ ਦੱਸੇ ਜਾ ਰਹੇ ਸਨ। ਪਰ ਹੁਣ ਇਨ੍ਹਾਂ ਖ਼ਬਰ ਮਿਲ ਰਹੀ ਹੈ ਕਿ ਜਥੇ ਨਾਲ ਗਏ ਸਾਰੇ ਸਰਧਾਲੂਆਂ ਦੀ ਗਿਣਤੀ ਪੂਰੀ ਹੈ ਅਤੇ ਉਹ ਦੂਜੇ ਜਥੇ ਨਾਲ ਇੱਕ ਹੋਰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਚਲੇ ਗਏ ਸਨ। ਕੋਈ ਵੀ ਸ਼ਰਧਾਲੂ ਗੁੰਮ ਨਹੀਂ ਹੋਇਆ ਹੈ ਅਤੇ ਜਥੇ ਦੇ ਸਾਰੇ ਮੈਂਬਰਾਂ ਦੀ ਗਿਣਤੀ ਪੂਰੀ ਹੈ।

ਤਿੰਨ ਸ਼ਰਧਾਲੂ ਭੇਦਭਰੀ ਹਾਲਤ ‘ਚ ਲਾਪਤਾ ਹੋਣ ਤੋਂ ਬਾਅਦ ਪਾਕਿਸਤਾਨੀ ਪ੍ਰਸ਼ਾਸਨ, ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਭਾਰਤੀ ਸੁਰੱਖਿਆ ਏਜੰਸੀਆਂ ‘ਚ ਹਲਚਲ ਮੱਚ ਗਈ ਸੀ।

ਮਿਲੀ ਜਾਣਕਾਰੀ ਅਨੁਸਾਰ ਲਾਪਤਾ ਹੋਏ ਸ਼ਰਧਾਲੂ ਫਿਲੌਰ (ਜ਼ਿਲ੍ਹਾ ਜਲੰਧਰ), ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਦੱਸੇ ਜਾ ਰਹੇ ਹਨ। ਇਨ੍ਹਾਂ ‘ਚੋਂ ਇੱਕ ਜਲੰਧਰ ਜ਼ਿਲ੍ਹੇ ਦੇ ਸ਼ਰਧਾਲੂ ਦੀ ਆਪਣੇ ਪਰਿਵਾਰ ਨਾਲ ਗੱਲਬਾਤ ਵੀ ਹੋਈ ਹੈ ਅਤੇ ਉਸ ਨੇ ਆਪਣੇ ਲਾਪਤਾ ਹੋਣ ਦੀਆਂ ਖਬਰਾਂ ਨੂੰ ਖਾਰਿਜ ਕੀਤਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।