ਸੰਗਰੂਰ, 8 ਮਾਰਚ (ਪੰਜਾਬੀ ਖ਼ਬਰਨਾਮਾ ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਅਸੀਂ ਲਗਾਤਾਰ ਸਾਰਥਕ ਉਪਰਾਲੇ ਕਰ ਰਹੇ ਹਾਂ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਲੱਡੀ ਵਿਖੇ ਨਵੇਂ ਵਾਟਰ ਵਰਕਸ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਅਸੀਂ ਪੜਾਅਵਾਰ ਢੰਗ ਦੇ ਨਾਲ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਸਰਗਰਮ ਹਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਗਤੀ ਅਧੀਨ ਕਾਰਜਾਂ ਦੀ ਸਮੀਖਿਆ ਕਰਦੇ ਰਹਿੰਦੇ ਹਾਂ। ਵਿਧਾਇਕ ਨਰਿੰਦਰ ਕੌਰ ਫਿਰ ਰਾਜ ਨੇ ਕਿਹਾ ਕਿ ਇਹ ਨਵਾਂ ਵਾਟਰ ਵਰਕਸ 73.24 ਲੱਖ ਦੀ ਲਾਗਤ ਨਾਲ ਤਿਆਰ ਹੋਵੇਗਾ ਜਿਸ ਨਾਲ ਪਿੰਡ ਵਾਸੀਆਂ ਨੂੰ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ 24 ਘੰਟੇ ਉਪਲਬਧਤਾ ਰਹੇਗੀ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਹ ਵੀ ਕਿਹਾ ਕਿ ਪਿਛਲੇ ਮਹੀਨਿਆਂ ਦੌਰਾਨ ਅਜਿਹੇ ਅਨੇਕਾਂ ਵਾਟਰ ਵਰਕਸ ਦੇ ਕੰਮ ਆਰੰਭ ਕਰਵਾਏ ਗਏ ਹਨ ਅਤੇ ਬਾਕੀ ਪਿੰਡਾਂ ਵਿੱਚ ਵੀ ਉਹ ਸਮੇਂ ਸਮੇਂ ਤੇ ਜਾ ਕੇ ਇਹਨਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰਾ ਪੰਜਾਬ ਤਰੱਕੀ ਦੀਆਂ ਲੀਹਾਂ ਉਤੇ ਹੈ ਅਤੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਕਾਰਜ ਯੋਜਨਾਬੱਧ ਢੰਗ ਨਾਲ ਮੁਕੰਮਲ ਕੀਤੇ ਜਾ ਰਹੇ ਹਨ।
ਇਸ ਮੌਕੇ ਅਧਿਕਾਰੀ ਅਤੇ ਪਾਰਟੀ ਆਗੂ ਵੀ ਹਾਜ਼ਰ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।