ਰੂਪਨਗਰ, 12 ਮਾਰਚ (ਪੰਜਾਬੀ ਖ਼ਬਰਨਾਮਾ): ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਰਾਹੀਂ ਜਾਰੀ ਹਦਾਇਤਾਂ ਦੇ ਸਨਮੁੱਖ ਲੋਕ ਸਭਾ 2024 ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਖੇਡ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸ਼੍ਰੀ ਕੁਲਦੀਪ ਚੁੱਘ ਨੇ ਬਤੌਰ ਜ਼ਿਲ੍ਹਾ ਖੇਡ ਅਫਸਰ ਰੂਪਨਗਰ ਵਜੋਂ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਕੁਲਦੀਪ ਚੁੱਘ ਨੇ ਦੱਸਿਆ ਕਿ ਉਹ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਦੇ ਸਮਰੱਥ ਹੋਣਗੇ ਅਤੇ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਨਾਲ ਨਿਭਾਉਂਦੇ ਹੋਏ ਖੇਡਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰਨਗੇ ਤਾਂ ਜੋ ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾ ਸਕਣ।