ਸ੍ਰੀ ਅਨੰਦਪੁਰ ਸਾਹਿਬ 12 ਮਾਰਚ(ਪੰਜਾਬੀ ਖ਼ਬਰਨਾਮਾ):ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ (ਪ੍ਰਬੰਧ) ਜਸਵੀਰ ਸਿੰਘ ਸੁਰ ਸਿੰਘ ਅੱਜ ਪਰਿਵਾਰ ਸਮੇਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ, ਜਿੱਥੇ ਉਹਨਾਂ ਨੇ ਕੀਰਤਨ ਸਰਵਣ ਕੀਤਾ।ਇਸ ਮੌਕੇ ਗੱਲਬਾਤ ਕਰਦੇ ਹੋਏ ਜਸਵੀਰ ਸਿੰਘ ਸੁਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਵਿਚਲੇ ਗੁਰਧਾਮਾਂ ਵਿੱਚ ਨਤਮਸਤਕ ਹੋਣ ਆਏ ਹਾਂ। ਅੱਜ ਜੋ ਆਜ਼ਾਦੀ ਦੀ ਇਹ ਫ਼ਿਜ਼ਾ ਵਿੱਚ ਅਸੀਂ ਅਨੰਦ ਮਾਣ ਰਹੇ ਹਾਂ, ਇਸ ਸਾਡੇ ਗੁਰੂ ਸਾਹਿਬਾਨ ਨੇ ਦਿੱਤੀ ਹੈ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਧਾਰਮਿਕ ਤੇ ਇਤਿਹਾਸਿਕ ਨਗਰਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਇਹਨਾਂ ਗੁਰਧਾਮਾਂ ਦੇ ਦਰਸ਼ਨ ਕਰਕੇ ਬਹੁਤ ਸਕੂਨ ਮਿਲਿਆ ਹੈ। ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਖਾਲਸੇ ਦਾ ਜਨਮ ਹੋਇਆ।ਇਸ ਮੌਕੇ ਡਾਇਰੈਕਟਰ (ਪ੍ਰਬੰਧ) ਜਸਵੀਰ ਸਿੰਘ ਸੁਰ ਸਿੰਘ ਨੇ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਗੁਰਪ੍ਰੀਤ ਸਿੰਘ ਰੋਡੇ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਬੈਠਕ ਕੀਤੀ ਤੇ ਕਿਹਾ ਕਿ ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਨੂੰ ਨਿਰਵਿਘਨ ਬਿਜਲੀ ਦੀ ਸਹੂਲਤ ਦਿੱਤੀ ਜਾਵੇਗੀ।