ਸੁਨਾਮ ਉਧਮ ਸਿੰਘ ਵਾਲਾ/ ਸੰਗਰੂਰ, 13 ਮਾਰਚ (ਪੰਜਾਬੀ ਖ਼ਬਰਨਾਮਾ):ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਸੁਨਾਮ ਨਾਲ ਸੰਬੰਧਿਤ ਵੱਖ-ਵੱਖ ਯੁਵਕ ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ 12.50 ਲੱਖ ਰੁਪਏ ਦੇ ਚੈੱਕ ਪ੍ਰਦਾਨ ਕੀਤੇ ਗਏ। ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਉਪ ਮੰਡਲ ਮੈਜਿਸਟਰੇਟ ਸੁਨਾਮ ਪਰਮੋਦ ਸਿੰਗਲਾ ਨੇ ਇਹਨਾਂ ਅਗਾਂਹਵਧੂ ਕਲੱਬਾਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਹ ਚੈੱਕ ਸੌਂਪਣ ਦੀ ਰਸਮ ਅਦਾ ਕੀਤੀ। ਉਹਨਾਂ ਦੱਸਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇਹ ਫੰਡ ਆਪਣੇ ਅਖਤਿਆਰੀ ਕੋਟੇ ਵਿੱਚੋਂ ਜਾਰੀ ਕੀਤੇ ਗਏ ਹਨ ਜਿਸ ਦੇ ਨਾਲ ਸ਼ਹਿਰਾਂ ਅਤੇ ਪਿੰਡਾਂ ਦੇ ਨਾਲ ਸੰਬੰਧਿਤ ਇਹ ਯੁਵਕ ਕਲੱਬ ਅਤੇ ਸੰਸਥਾਵਾਂ ਆਪਣੀ ਲੋੜ ਅਨੁਸਾਰ ਸਮੱਗਰੀ ਦੀ ਖਰੀਦ ਕਰ ਸਕਣਗੀਆਂ। ਇਸੇ ਦੌਰਾਨ ਉਪ ਮੰਡਲ ਮੈਜਿਸਟਰੇਟ ਨੇ ਦੱਸਿਆ ਕਿ ਸਬ ਡਵੀਜ਼ਨ ਸੁਨਾਮ ਅਧੀਨ ਅਨੇਕਾਂ ਵਿਕਾਸ ਪ੍ਰੋਜੈਕਟ ਇਨੀ ਦਿਨੀ ਪ੍ਰਗਤੀ ਅਧੀਨ ਹਨ ਅਤੇ ਉਹ ਸਮੇਂ ਸਮੇਂ ਤੇ ਇਹਨਾਂ ਪ੍ਰੋਜੈਕਟਾਂ ਵਿੱਚ ਵਰਤੀ ਜਾ ਰਹੀ ਨਿਰਮਾਣ ਸਮੱਗਰੀ ਦੀ ਜਾਂਚ ਅਤੇ ਕਾਰਜਾਂ ਦੀ ਰਫਤਾਰ ਸਬੰਧੀ ਜਾਇਜ਼ਾ ਲੈਂਦੇ ਰਹਿੰਦੇ ਹਨ। ਉਹਨਾਂ ਦੱਸਿਆ ਕਿ ਅੱਜ ਸਬ ਡਿਵੀਜ਼ਨ ਅਧੀਨ ਆਉਂਦੇ ਬਾਈ ਕਲੱਬਾਂ ਅਤੇ ਸੰਸਥਾਵਾਂ ਨੂੰ ਇਹ ਰਾਸ਼ੀ ਵੰਡੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਗੁਰਿੰਦਰ ਪਾਲ ਖੇੜੀ, ਵਿੱਕੀ ਵਸ਼ਿਸ਼ਟ, ਬਲਜਿੰਦਰ ਈਲਵਾਲ, ਗੁਰਚਰਨ ਸਿੰਘ ਚੌਵਾਸ, ਲਖਵਿੰਦਰ ਸੁਖ ਸਾਹੋਕੇ, ਸਾਹਿਬ ਸਿੰਘ ਵੀ ਹਾਜ਼ਰ ਸਨ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।