• 23 ਉਮੀਦਵਾਰਾਂ ਨੂੰ ਹੈਲਪਰਜ਼ ਦੀਆਂ ਅਸਾਮੀਆਂ ਲਈ ਕੀਤਾ ਗਿਆ ਸ਼ਾਰਟਲਿਸਟ

ਨਵਾਂਸ਼ਹਿਰ, 26 ਦਸੰਬਰ:

          ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਵਜੋਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਹੈਲਥਕੈਪਸ ਪ੍ਰਾਈਵੇਟ ਲਿਮਟਿਡ ਪਿੰਡ ਫਤਿਹਗੜ੍ਹ ਬਲਾਚੌਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ 46 ਉਮੀਦਵਾਰਾਂ ਨੇ ਭਾਗ ਲਿਆ ਗਿਆ। ਪਲੇਸਮੈਂਟ ਕੈਂਪ ਦੌਰਾਨ ਨਿਯੋਜਕ ਵੱਲੋਂ 23 ਉਮੀਦਵਾਰਾਂ ਨੂੰ ਹੈਲਪਰਜ਼ ਦੀਆਂ ਅਸਾਮੀਆਂ ਲਈ ਸ਼ਾਰਟਲਿਸਟ ਕੀਤਾ ਗਿਆ। ਸ਼ਾਰਟਲਿਸਟ ਕੀਤੇ ਗਏ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਉਦਯੋਗਿਕ ਯੂਨਿਟਾਂ ਨਾਲ ਤਾਲਮੇਲ ਕਰਕੇ ਪਲੇਸਮੈਂਟ ਕੈਂਪਾਂ ਦੇ ਆਯੋਜਨ ਕੀਤੇ ਜਾਣਗੇ।ਇਸ ਮੌਕੇ ਪਲੇਸਮੈਂਟ ਅਫ਼ਸਰ ਅਮਿਤ ਕੁਮਾਰ, ਹੈਲਥ ਕੈਪਸ ਦੇ ਮੈਨੇਜਰ ਐਚ.ਆਰ ਜਸਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।