ਜਿਲ੍ਹਾ ਮੈਜਿਸਟਰੇਟ ਕਿਸਾਨ ਸੁੱਕੀ ਫਸਲ ਹੀ ਮੰਡੀਆਂ ਵਿੱਚ ਲਿਆਉਣ

ਫਰੀਦਕੋਟ 26 ਮਾਰਚ 2024 ( ਪੰਜਾਬੀ ਕਬਰਨਾਮਾ ) : ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜ਼ਦਾਰੀ ਦੰਡ ਸੰਘਤਾ , 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਈਨਾਂ ਨਾਲ ਕਣਕ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ । ਇਸ ਸਮੇਂ ਤੋਂ ਬਾਅਦ ( ਸ਼ਾਮ 07.00 ਵਜੇ ਤੋਂ ਸਵੇਰ 07.00 ਵੱਜੇ ਤੱਕ ) ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਤੇ ਮੁਕੰਮਲ ਤੌਰ ਤੇ ਰੋਕ ਹੋਵੇਗੀ।

ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਹਾੜੀ 2024 ਦੌਰਾਨ ਕਣਕ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ । ਕਣਕ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ । ਕੁਝ ਲੋਕ ਕੰਬਾਇਨਾਂ ਦੇਰ ਸਵੇਰ ਚਲਾ ਕੇ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਕਣਕ ਦੀ ਗਿੱਲੀ ਫਸਲ ਦੀ ਕਟਾਈ ਕਰਦੇ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ । ਗਿੱਲੀ ਫਸਲ ਮੰਡੀਆਂ ਵਿੱਚ ਲਿਆਉਣ ਕਰਕੇ ਕਿਸਾਨਾਂ ਨੂੰ ਕਈ ਵਾਰ ਫਸਲ ਵੇਚਣ ਵਿੱਚ ਗੈਰ – ਲੋੜੀਦੀ ਦੇਰੀ ਹੁੰਦੀ ਹੈ , ਜਿਸ ਨਾਲ ਉਹਨਾਂ ਵਿੱਚ ਰੋਸ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਕਿਸਾਨ ਜਥੇਬੰਦੀਆਂ ਧਰਨਿਆਂ ਤੇ ਉਤਾਰੂ ਹੋ ਜਾਂਦੀਆਂ ਹਨ , ਜੋ ਕਿ ਟਰੈਫਿਕ ਸਮੱਸਿਆ ਦੇ ਨਾਲ – ਨਾਲ ਅਮਨ ਕਾਨੂੰਨ ਦੀ ਸਥਿਤੀ ਲਈ ਵੀ ਮੁਸ਼ਕਿਲ ਪੈਦਾ ਕਰਦੇ ਹਨ । ਇਸ ਸਭ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਮਿਤੀ  19-05-2024 ਤੱਕ ਲਾਗੂ ਰਹਿਣਗੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।