ਜਲੰਧਰ, 29 ਮਾਰਚ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ – 2024 ਦੌਰਾਨ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਤਹਿਤ ਅੱਜ ਵਿਧਾਨ ਸਭਾ ਹਲਕਾ ਕਰਤਾਰਪੁਰ ਵਿਖੇ ਅਤੇ ਜਲੰਧਰ ਮਾਡਲ ਟਾਊਨ ਵਿਖੇ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ ਸੁਰੱਖਿਆ ਬਲਾਂ ਦੇ ਨਾਲ ਫਲੈਗ ਮਾਰਚ ਕੱਢਿਆ ਗਿਆ।ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾੳਣ ਲਈ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ।ਉਨ੍ਹਾਂ ਦੱਸਿਆ ਕਿ ਲੋਕਾਂ ਅੰਦਰ ਚੋਣਾਂ ਦੌਰਾਨ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪੁਲਿਸ ਬਲਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੱਢੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹਾ ਜਲੰਧਰ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਪ੍ਰਸ਼ਾਸਨ ਵਲੋਂ ਸੁਰੱਖਿਆ ਬਲਾਂ ਨਾਲ ਮਿਲ ਕੇ ਫਲੈਗ ਮਾਰਚ ਕੱਢੇ ਜਾਣਗੇ।ਉਨ੍ਹਾਂ ਦੱਸਿਆ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਜ਼ਿਲ੍ਹੇ ਅੰਦਰ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸੂਝਵਾਨ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਯਕੀਨ ਨਾ ਕੀਤਾ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਅਫਵਾਹਾਂ ਫੈਲਾ ਕੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਨਕੇਲ ਪਾਈ ਜਾ ਸਕੇ।ਇਸ ਮੌਕੇ ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫ਼ਸਰ ਬਲਬੀਰ ਰਾਜ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਲੋਕ ਸਭਾ ਚੋਣਾਂ ਦੌਰਾਨ ਹਰੇਕ ਗਤੀਵਿਧੀ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਲੋਕ ਸਭਾ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਵਿੱਚ ਆਪਣਾ ਵੱਡਮੁੱਲਾ ਸਹਿਯੋਗ ਦੇਣ। ਇਸ ਮੌਕੇ ਉਨਾਂ ਨਾਲ ਵੱਖ-ਵੱਖ ਸੈਕਟਰ ਅਫ਼ਸਰ ਵੀ ਮੌਜੂਦ ਸਨ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।