ਰੂਪਨਗਰ, 3 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਪੰਜਾਬੀ ਖ਼ਬਰਨਾਮਾ)-ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਦੀ ਪ੍ਰਧਾਨਗੀ ਹੇਠ ਅੱਜ ਰੂਪਨਗਰ ਦੇ ਸਵੀਪ ਦੇ ਜ਼ਿਲ੍ਹਾ ਨੋਡਲ ਅਫਸਰ ਅਤੇ ਜ਼ਿਲ੍ਹੇ ਦੇ ਅੰਸੈਬਲੀ ਸੈਗਮੈਟ ਪੱਧਰ ਦੇ ਨੋਡਲ ਅਫਸਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਮਿੰਨੀ ਕਮੇਟੀ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਕਰਵਾਈ ਗਈ।
ਇਸ ਮੀਟਿੰਗ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਸਵੀਪ ਦੀਆਂ ਗਤੀਵਿਧੀਆਂ ਸਬੰਧੀ ਵਿਸ਼ੇਸ਼ ਚਰਚਾ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਹਾਜਰ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਵਿੱਚ ਸਵੀਪ ਸਬੰਧੀ ਜਾਗਰੂਕਤਾ ਫੈਲਾਉਣ ਲਈ ਰੋਜਾਨਾ ਪੱਧਰ ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਆਮ ਜਨਤਾ ਵੱਧ ਤੋ ਵੱਧ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ ਅਤੇ ਬਿਨਾਂ ਕਿਸੇ ਡਰ ਭੈਅ ਅਤੇ ਲਾਲਚ ਤੋ ਨਿਰਪੱਖ ਵੋਟ ਪਾ ਸਕਣ।
ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਆਦੇਸ਼ ਦਿੱਤੇ ਗਏ ਕਿ ਜ਼ਿਲ੍ਹੇ ਵਿੱਚ ਸਵੀਪ ਦੇ ਆਈਕਾਨ ਨਾਲ ਰਾਬਤਾ ਕਾਇਮ ਕਰਦੇ ਹੋਏ ਗਤੀਵਿਧੀਆਂ ਕਰਵਾਇਆਂ ਜਾਣ ਅਤੇ ਨਵੇ ਵੋਟਰ ਬਣੇ ਨੋਜਵਾਨਾਂ ਵਿੱਚ ਵੋਟ ਪਾਉਣ ਸਬੰਧੀ ਉਤਸਾਹ ਭਰਿਆਂ ਜਾਵੇ। ਇਸ ਤੋ ਇਲਾਵਾ ਇਹ ਵੀ ਦੱਸਿਆ ਗਿਆ ਕਿ ਏਥੀਕਲ ਵੋਟ (ਬਿਨ੍ਹਾਂ ਕਿਸੇ ਜਾਤ-ਪਾਤ, ਭੇਦ-ਭਾਦ, ਧਰਮ ਅਤੇ ਲਾਲਚ) ਪਾਉਣ ਸਬੰਧੀ ਜੋਰ ਦਿੱਤਾ ਜਾਵੇ।
ਮੀਟਿੰਗ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ./ਐ.ਸਿ.) ਰੂਪਨਗਰ ਸ. ਸੁਰਿੰਦਰਪਾਲ ਸਿੰਘ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਅਤੇ ਖੇਡ ਮੈਦਾਨਾਂ ਵਿੱਚ ਸਵੀਪ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ ਅਤੇ ਇਸ ਦੀ ਰੋਜਾਨਾ ਰਿਪੋਰਟ ਨੋਡਲ ਅਫਸਰ ਫਾਰ ਸਵੀਪ ਨੂੰ ਭੇਜੀ ਜਾਵੇ।
ਇਸ ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸ. ਪਲਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਕਮ ਨੋਡਲ ਅਫ਼ਸਰ ਸਵੀਪ ਸ਼੍ਰੀ ਮਾਈਕਲ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਕੁਲਦੀਪ ਚੁੱਘ, ਸਵੀਪ ਨੋਡਲ ਅਫ਼ਸਰ ਸ. ਰਣਜੀਤ ਸਿੰਘ, ਸਵੀਪ ਨੋਡਲ ਅਫਸਰ ਸ. ਰਾਬਿੰਦਰ ਸਿੰਘ ਰੱਬੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਰੰਜਨਾ ਕਤਿਆਲ, ਪੀ.ਟੀ.ਆਈ. ਸ.ਵਰਿੰਦਰ ਸਿੰਘ ਵਿਸ਼ੇਸ਼ ਤੋਰ ਤੇ ਹਾਜ਼ਰ ਰਹੇ।