ਨਵੀਂ ਦਿੱਲੀ, 4 ਅਪ੍ਰੈਲ, 2024 (ਪੰਜਾਬੀ ਖਬਰਨਾਮਾ) – ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮੁਕੱਦਮੇ ਕਾਰਨ ਜੇਲ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਫਿਰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦਿੱਲੀ ਹਾਈ ਕੋਰਟ ਨੇ ਹਿੰਦੂ ਸੈਨਾ ਨਾਂ ਦੀ ਜਥੇਬੰਦੀ ਵੱਲੋਂ ਦਾਖਲ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ ਸੀ।
ਜਾਣਕਾਰੀ ਅਨੁਸਾਰ, ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ਾਂ ਦੀ ਮੰਗ ਬਾਰ ਦਾਖਲ ਇੱਕ ਹੋਰ ਜਨਹਿਤ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਬਹਿਸ ਦੌਰਾਨ ਦਿੱਲੀ ਹਾਈ ਕੋਰਟ ਨੇ ਜ਼ੁਬਾਨੀ ਟਿੱਪਣੀਆਂ ਕਰਦਿਆਂ ਕਿਹਾ ਕਿ ਕਈ ਵਾਰ ਵਿਅਕਤੀਗਤ ਹਿੱਤਾਂ ਨੂੰ ਰਾਸ਼ਟਰੀ ਹਿੱਤ ਦੇ ਅਧੀਨ ਕਰਨਾ ਪੈਂਦਾ ਹੈ।
ਜਿਕਰਯੋਗ ਹੈ ਕਿ ਹਿੰਦੂ ਸੈਨਾ ਨਾਂ ਦੀ ਜਥੇਬੰਦੀ ਦੇ ਪ੍ਰਧਾਨ ਵਿਸ਼ਨੂੰ ਗੁਪਤਾ ਵੱਲੋਂ ਦਾਇਰ ਪਟੀਸ਼ਨ ਵਿੱਚ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਦਾ ਹਵਾਲਾ ਦਿੰਦਿਆਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ।