ਡਿਜੀਟਲ ਡੈਸਕ, ਨਵੀਂ ਦਿੱਲੀ (ਪੰਜਾਬੀ ਖਬਰਨਾਮਾ) : ਆਪਣੀ ਦਮਦਾਰ ਅਦਾਕਾਰੀ ਤੇ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿਣ ਵਾਲੀ ਅਦਾਕਾਰਾ ਕੰਗਨਾ ਨੇ ਸੋਸ਼ਲ ਮੀਡੀਆ ‘ਤੇ ਆਪਣੇ ਖਿਲਾਫ ਚੱਲ ਰਹੀਆਂ ਅਫਵਾਹਾਂ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਅਦਾਕਾਰਾ ਤੇ ਮੰਡੀ ਤੋਂ ਭਾਜਪਾ ਲੋਕ ਸਭਾ ਉਮੀਦਵਾਰ ਕੰਗਨਾ ਰਣੌਤ ਨੇ ਐਕਸ ਪੋਸਟ ਵਿਚ ਕਿਹਾ, ’ਮੈਂ’ਤੁਸੀਂ ਬੀਫ ਜਾਂ ਕਿਸੇ ਹੋਰ ਕਿਸਮ ਦਾ ਰੈੱਡ ਮੀਟ ਨਹੀਂ ਖਾਂਦੀ। ਇਹ ਸ਼ਰਮਨਾਕ ਹੈ ਕਿ ਮੇਰੇ ਬਾਰੇ ਪੂਰੀ ਤਰ੍ਹਾਂ ਬੇਬੁਨਿਆਦ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਮੈਂ ਯੋਗ ਤੇ ਆਯੁਰਵੇਦਿਕ ਜੀਵਨ ਦੀ ਵਕਾਲਤ ਤੇ ਪ੍ਰਚਾਰ ਕਰਦੀ ਰਹੀ ਹਾਂ।