ਤਰਨ ਤਾਰਨ, ਅਪ੍ਰੈੈਲ 10 (ਪੰਜਾਬੀ ਖਬਰਨਾਮਾ):ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਜ਼ਿਲਾ੍ਹ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੂੰ ਭਾਰਤੀ ਚੋਣ ਕਮਿਸ਼ਨ ਦੀ ਸੀ-ਵਿਜ਼ਲ ਐਪਲੀਕੇਸ਼ਨ ਨੂੰ ਡਾਊਨਲੋਡ ਕਰਨ ਦੀ ਅਪੀਲ ਕੀਤੀ।ਇਸ ਸਬੰਧੀ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਸੀ-ਵਿਜ਼ਿਲ ਐਪਲੀਕੇਸ਼ਨ ਜੋ ਕਿ ਐਨਡਰਾਇਡ ਅਤੇ ਆਈ. ਓ. ਐੱਸ ਮੋਬਾਇਲ ਫੋਨਾਂ ‘ਤੇ ਹਰ ਕੋਈ ਡਾਊਨਲੋਡ ਕਰ ਸਕਦਾ ਹੈ ਅਤੇ ਇਸ ਰਾਹੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਵੀ ਬਿਨਾਂ ਸਮਾਂ ਗਵਾਏ ਦਰਜ ਕਰਵਾ ਸਕਦਾ ਹੈ।ਉਨਾਂ ਕਿਹਾ ਕਿ ਜ਼ਿਲਾ੍ਹ ਚੋਣ ਦਫਤਰ ਤਰਨ ਤਾਰਨ ਵਿਖੇ ਸੀ-ਵਿਜ਼ਲ ਸੈੱਲ ਦਾ ਗਠਨ ਕੀਤਾ ਗਿਆ ਹੈ, ਜਿਸ ਦਾ ਮੁੱਖ ਕਾਰਜ ਇਸ ਐਪਲੀਕੇਸ਼ਨ ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾਂ ਸਿਰਫ਼ 100 ਮਿੰਟਾਂ ਦੇ ਵਿੱਚ ਕਰਨ ਦੀ ਜ਼ਿੰਮੇਵਾਰੀ ਹੈ।
ਜ਼ਿਲਾ੍ਹ ਚੋਣ ਅਫਸਰ ਨੇ ਦੱਸਿਆ ਕਿ ਸੀ-ਵਿਜ਼ਲ ਐਪਲੀਕੇਸ਼ਨ ‘ਤੇ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਖੇਤਰਾਂ ਤੋਂ ਸਬੰਧਤ ਸੈਲ ਨੂੰ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਅਤੇ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੁੱਲ 31 ਸ਼ਿਕਾਇਤਾਂ ਪ੍ਰਾਪਤ ਹੋਈਆਂ ਅਤੇ 19 ਸ਼ਿਕਾਇਤਾਂ ਦਾ ਸਮਾਂ ਬੱਧ ਨਿਪਟਾਰਾ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਸੀ-ਵਿਜ਼ਲ ‘ਤੇ ਪ੍ਰਾਪਤ 12 ਸ਼ਿਕਾਇਤਾਂ ਦਾ ਸਬੰਧ ਆਦਰਸ਼ ਚੋਣ ਜ਼ਾਬਤੇ ਨਾਲ ਨਹੀਂ ਪਾਇਆ ਗਿਆ।ਉਨਾਂ ਕਿਹਾ ਕਿ ਜ਼ਿਲਾ ਚੋਣ ਦਫਤਰ ਵੱਲੋਂ ਸ਼ਿਕਾਇਤ ਦੇ ਨਿਪਟਾਰੇ ਤੋਂ ਬਾਅਦ ਐਪਲੀਕੇਸ਼ਨ ਰਾਹੀ ਸ਼ਿਕਾਇਤਕਰਤਾ ਨੂੰ ਵੀ ਸੂਚਿਤ ਕੀਤਾ ਜਾਂਦਾ ਹੈ।
ਸ਼੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਤਰਾਂ੍ਹ ਦੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਵੇਖਦਾ ਜਾਂ ਸੁਣਦਾ ਹੈ ਤਾਂ ਉਸ ਦੀ ਫੋਟੋ, ਵੀਡਿਓ ਜਾਂ ਫਿਰ ਅਵਾਜ਼ ਰਿਕਾਰਡਿੰਗ ਸ਼ਿਕਾਇਤ ਦੇ ਰੂਪ ਵਿੱਚ ਸੀ-ਵਿਜ਼ਲ ਰਾਹੀ ਜ਼ਿਲਾ੍ਹ ਚੋਣ ਦਫਤਰ ਨਾਲ ਸਾਂਝਾ ਕਰ ਸਕਦਾ ਹੈ।
ਇਸ ਤੋਂ ਇਲਾਵਾ ਜ਼ਿਲਾ੍ਹ ਚੋਣ ਅਫਸਰ ਨੇ ਦੱਸਿਆ ਆਦਰਸ਼ ਚੋਣ ਜ਼ਾਬਤੇ ਨਾਲ ਸਬੰਧ ਜ਼ਿਲਾ ਚੋਣ ਦਫਤਰ ਵਿੱਖੇ ਚੋਣ ਉਲੰਘਣਾ ਦੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲਾ੍ਹ ਪੱਧਰੀ ਸ਼ਿਕਾਇਤ ਸੈੱਲ ਦਾ ਗਠਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤ ਸੈੱਲ ਵਿਖੇ ਹੁਣ ਤੱਕ ਕੁਲ 26 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਅਤੇ ਚੋਣ ਦਫਤਰ ਵੱਲੋਂ 19 ਸ਼ਿਕਾਇਤਾਂ ਦਾ ਨਿਪਟਾਰਾਂ ਸਮਾਂ ਬੱਧ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਰਹਿੰਦੀਆਂ 7 ਸ਼ਿਕਾਇਤਾਂ ਕਾਰਵਾਈ ਅਧੀਨ ਜਿੰਨਾਂ ਦਾ ਨਿਪਟਾਰਾ ਅਗਲੇ 24 ਘੰਟਿਆਂ ਵਿੱਚ ਕਰ ਦਿੱਤਾ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਕਿਤੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਹੋ ਰਹੀ ਹੋਵੇ ਤਾਂ ਉਹ ਸੀ-ਵਿਜ਼ਲ ਐਪ ਰਾਹੀਂ ਸ਼ਿਕਾਇਤ ਦਰਜ ਕਰਾ ਸਕਦੇ ਹਨ।ਇਸ ਤੋਂ ਬਿਨ੍ਹਾਂ ਚੋਣਾਂ ਸਬੰਧੀ ਹੋਰ ਜਾਣਕਾਰੀ ਲਈ ਜ਼ਿਲਾ ਪੱਧਰੀ ਸ਼ਿਕਾਇਤ ਸੈੱਲ ਤੇੇ ਕੰਟਰੋਲ ਰੂਮ ਨੰਬਰ 01852-224115 ਅਤੇ 01852-294320 ਤੋਂ ਇਲਾਵਾ ਟੋਲ ਫਰੀ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।