ਸੇਖਾ, ਓਟਵਾ (ਪੰਜਾਬੀ ਖਬਰਨਾਮਾ): ਬੀਤੇ ਦਿਨ ਕੈਨੇਡਾ ‘ਚ ਸਿੱਖ ਵਿਰਾਸਤੀ ਮਹੀਨੇ ਦੇ ਸਬੰਧ ‘ਚ ਪਾਰਲੀਮੈਂਟ ਹਿੱਲ ਓਟਵਾ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਾਰਲੀਮੈਂਟ ਬਿਲਡਿੰਗ ਵਿਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਕੈਨੇਡਾ ਸਰਕਾਰ ਦੇ ਸੀਨੀਅਰ ਮੰਤਰੀ, ਸਿੱਖ ਐਮਪੀ ਤੇ ਹੋਰ ਉੱਘੀਆਂ ਹਸਤੀਆਂ ਹਾਜ਼ਰ ਸਨ।