ਰੂਪਨਗਰ, 14 ਅਪ੍ਰੈਲ (ਪੰਜਾਬੀ ਖ਼ਬਰਨਾਮਾ): ਆਗਾਮੀ ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਅਤੇ ਐਸ.ਡੀ.ਐਮ.-ਕਮ-ਸਹਾਇਕ ਚੋਣ ਅਫਸਰ ਨਵਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ ਹੇਠ ਵੋਟਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਵਿਸਾਖੀ ਦੇ ਤਿਉਹਾਰ ਤੇ ਸਵੀਪ ਗਤੀਵਿਧੀਆਂ ਕੀਤੀਆਂ ਗਈਆਂ। 

ਇਨ੍ਹਾਂ ਗਤੀਵਿਧੀਆ ਤਹਿਤ ਵਿਸਾਖੀ ਦੇ ਤਿਉਹਾਰ ਉੱਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਅਤੇ ਗੁਰੂ ਦੁਆਰਾ ਸਿੰਘ ਸਭਾ ਸਾਹਿਬ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਗਈ। 

ਜਿਸ ਤਹਿਤ ਲੈਕਚਰਰ ਬਲਜਿੰਦਰ ਸਿੰਘ ਅਤੇ ਅਸਿਸਟੈਂਟ ਸਵੀਪ ਨੋਡਲ ਅਫਸਰ ਵਰਿੰਦਰ ਸਿੰਘ ਵੱਲੋਂ ਅਤੇ ਉਹਨਾਂ ਦੀ ਟੀਮ ਵੱਲੋਂ ਉਕਤ ਸਥਾਨਾਂ ਤੇ ਜਾ ਕੇ ਲੋਕਾਂ ਨੂੰ ਚੋਣਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ ,ਲਾਲਚ, ਜਾਤ ਪਾਤ ਅਤੇ ਧਰਮ ਤੋਂ ਉਪਰ ਉੱਠ ਕੇ ਆਪਣੀ ਮਨਪਸੰਦ ਦਾ ਯੋਗ ਉਮੀਦਵਾਰ ਚੁਣਨ ਦੀ ਅਪੀਲ ਕੀਤੀ ਗਈ। 

ਇਸ ਦੌਰਾਨ ਸੈਲਫੀ ਪੁਆਇੰਟ ਅਤੇ ਹਸਤਾਖਰ ਮੁਹਿੰਮ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਰਹੀ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।