• ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਮਿਲ ਕੇ ਹੰਭਲਾ ਮਾਰਨ ਦਾ ਦਿੱਤਾ ਸੱਦਾ

ਹੁਸ਼ਿਆਰਪੁਰ, 31 ਦਸੰਬਰ :

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਉਨ੍ਹਾਂ ਲਈ ਸਾਲ-2024 ਖੁਸ਼ੀਆਂ ਭਰਿਆ, ਸ਼ਾਂਤੀ ਤੇ ਖੁਸ਼ਹਾਲੀ ਪੂਰਨ ਹੋਣ ਦੀ ਕਾਮਨਾ ਕੀਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਹੁਸ਼ਿਆਰਪੁਰ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਮਿਲ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨਾਂ ਪੂਰੇ ਭਰੋਸੇ ਨਾਲ ਕਿਹਾ ਕਿ ਨਵਾਂ ਸਾਲ ਹੁਸ਼ਿਆਰਪੁਰ ਵਾਸੀਆਂ ਲਈ ਖੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਸਫ਼ਲਤਾ ਦੀ ਨਵੀਂ ਇਬਾਰਤ ਲਿਖੇਗਾ। ਉਨ੍ਹਾਂ ਜ਼ਿਲੇ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਲਿਜਾਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।