ਐੱਚ.ਐੱਸ.ਸੈਣੀ, ਰਾਜਪੁਰਾ(ਪੰਜਾਬੀ ਖ਼ਬਰਨਾਮਾ)ਸੰਯੁਕਤ ਕਿਸਾਨ ਮੋਰਚੇ ਗੈਰ ਰਾਜਨੀਤਿਕ ਵੱਲੋਂ 16 ਅਪ੍ਰੈਲ ਤੱਕ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰਨ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਅੱਜ ਸ਼ੰਭੂ ਰੇਲਵੇ ਸਟੇਸ਼ਨ ਉੱਤੇ ਰੇਲ ਗੱਡੀਆਂ ਦਾ ਚੱਕਾ ਜਾਮ ਕਰਕੇ ਪੱਕੇ ਤੌਰ ਉੱਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ। ਇਸ ਧਰਨੇ ਤੋਂ ਪਹਿਲਾਂ ਪੰਜਾਬ ਪੁਲਿਸ ਪ੍ਰਸ਼ਾਸਨ ਅਤੇ ਰੇਲਵੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ੰਭੂ ਬੈਰੀਅਰ ਤੋਂ ਪਹਿਲਾਂ ਕਿਸਾਨਾਂ ਦੇ ਹਜੂਮ ਨੂੰ ਰੋਕਣ ਦੇ ਲਈ ਬੈਰੀਕੇਟ ਲਗਾਏ ਹੋਏ ਸਨ ਪਰ ਕਿਸਾਨਾਂ ਦੀ ਗਿਣਤੀ ਜਿਆਦਾ ਹੋਣ ਕਾਰਨ ਬੈਰੀਕੇਟ ਹਟਾ ਕੇ ਕਿਸਾਨ ਸ਼ੰਭੂ ਰੇਲਵੇ ਸਟੇਸ਼ਨ ਦੀਆਂ ਲਾਈਨਾਂ ਉੱਤੇ ਰੋਸ ਧਰਨੇ ਉੱਤੇ ਬੈਠ ਗਏ। ਇਸ ਧਰਨੇ ਦੀ ਗਵਾਹੀ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਸਮੇਤ ਹੋਰਨਾਂ ਕਿਸਾਨਾਂ ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੋਇਆ ਹੈ ਇਸ ਸਬੰਧੀ ਵਿੱਤੀ 9 ਅਪ੍ਰੈਲ ਨੂੰ ਹੋਈ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਪੁਲਿਸ ਪ੍ਰਸ਼ਾਸਨ ਨੂੰ 16 ਅਪ੍ਰੈਲ ਤੱਕ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਜੇਕਰ ਕਿਸਾਨ ਆਗੂਆਂ ਨੂੰ ਉਕਤ ਮਿਤੀ ਤੱਕ ਰਿਹਾ ਨਾ ਕੀਤਾ ਗਿਆ ਤਾਂ ਉਹ ਪੱਕੇ ਤੌਰ ਉੱਤੇ ਸ਼ੰਭੂ ਰੇਲਵੇ ਸਟੇਸ਼ਨ ਤੇ ਰੇਲ ਗੱਡੀਆਂ ਦਾ ਚੱਕਾ ਜਾਮ ਕਰਕੇ ਅਣਮਿੱਥੇ ਸਮੇਂ ਲਈ ਰੋਸ ਧਰਨੇ ਉੱਤੇ ਬੈਠਣਗੇ। ਜਿਸ ਤੇ ਬੀਤੇ ਦਿਨੀ ਦੇਰ ਸ਼ਾਮ ਤੱਕ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਸਵੇਰੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਇਕੱਠ ਦੇ ਰੂਪ ਵਿੱਚ ਰੋਸ ਮਾਰਚ ਕੱਢਣ ਤੋਂ ਬਾਅਦ ਰੇਲ ਲਾਈਨਾਂ ਉੱਤੇ ਬਾਕੀ ਤੌਰ ਤੇ ਰੋਸ ਧਰਨਾ ਦੇ ਕੇ ਹਰਿਆਣਾ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੂੰ ਰੇਲ ਤੇ ਲਾਈਨਾਂ ਉੱਤੇ ਧਰਨਾ ਲਗਾਉਣ ਤੋਂ ਰੋਕਣ ਦੇ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਪੰਜਾਬ ਪੁਲਿਸ ਅਤੇ ਰੇਲਵੇ ਪੁਲਿਸ ਮੁਲਾਜ਼ਮ ਤੈਨਾਤ ਸਨ ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਹ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਏ ਗਏ ਬੈਰੀਕੇਟ ਹਟਾ ਕੇ ਰੇਲ ਲਾਈਨਾਂ ਉੱਤੇ ਰੋਸ ਧਰਨੇ ਵਿੱਚ ਬੈਠਣ ਦੇ ਲਈ ਕਾਮਯਾਬ ਰਹੇ। ਖਬਰ ਲਿਖੇ ਜਾਣ ਤੱਕ ਕਿਸਾਨ ਆਗੂਆਂ ਵੱਲੋਂ ਹੱਥਾਂ ਵਿੱਚ ਕਿਸਾਨੀ ਝੰਡੀਆਂ ਫੜ ਕੇ ਰੇਲ ਲਾਈਨਾਂ ਉੱਤੇ ਪੱਕੇ ਤੌਰ ਤੋਂ ਉੱਤੇ ਰੋਸ ਧਰਨਾ ਲਗਾ ਕੇ ਨਾਅਰੇਬਾਜੀ ਕੀਤੀ ਜਾ ਰਹੀ ਸੀ

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।