• ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਹੋਣਗੇ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਮੁਕਾਬਲੇ
  • ਮੁਕਾਬਲਿਆਂ ਵਿੱਚ ਜੇਤੂਆਂ ਨੂੰ  ਪੰਜਾਬ ਸਰਕਾਰ ਵਲੋਂ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ
  • ਰਵਾਇਤੀ ਖਾਣਿਆਂ ਦੇ ਸਟਾਲ, ਲੋਕ ਗਾਇਕ ਹੋਣਗੇ ਮੇਲੇ ਦਾ ਮੁੱਖ ਆਕਰਸ਼ਨ

ਫਿਰੋਜ਼ਪੁਰ, 2 ਜਨਵਰੀ 2024.

          ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਹੋਰ ਰੁਚੀ ਵਧਾਉਣ ਤਹਿਤ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਵਿੱਚ ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਰਾਜ ਪੱਧਰੀ ਬਸੰਤ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਮੇਲੇ ਦੀਆਂ ਤਿਆਰੀਆਂ ਸਬੰਧੀ ਸ਼ਹਿਰ ਦੀਆਂ ਵੱਖ-ਵੱਖ ਐਨ.ਜੀ.ਓਜ਼. ਨਾਲ ਮੀਟਿੰਗ ਮੌਕੇ ਦਿੱਤੀ।

          ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ਤੇ ਰਹਿਣ ਵਾਲਿਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਰਦਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਨੂੰ 1 ਲੱਖ ਦਾ ਇਨਾਮ ਦਿੱਤਾ ਜਾਵੇ ਅਤੇ ਇਸੇ ਤਰ੍ਹਾਂ ਹੀ ਔਰਤਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਤੇ 1 ਲੱਖ ਦਾ ਇਨਾਮ ਦਿੱਤਾ ਜਾਵੇਗਾ।        ਉਨ੍ਹਾਂ ਕਿਹਾ ਕਿ 10 ਤੋਂ 16 ਸਾਲ ਦੀ ਉਮਰ ਵਾਲੇ ਲੜਕੇ-ਲੜਕੀਆਂ ਲਈ ਵੀ ਹਜ਼ਾਰਾਂ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਚਾਈਨਾ ਡੋਰ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ  ਇਸ ਮੇਲੇ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਸਬੰਧੀ ਜਲਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਮੇਲੇ ਵਿੱਚ ਰਵਾਇਤੀ ਖਾਣਿਆਂ ਦੇ ਸਟਾਲ ਲਗਾਏ ਜਾਣਗੇ ਅਤੇ ਲੋਕ ਗਾਇਕ ਆਪਣੇ ਗੀਤਾਂ ਰਾਹੀਂ ਮੇਲੇ ਦਾ ਮਾਹੌਲ ਰੰਗੀਨ ਬਣਾਉਣਗੇ। ਉਨ੍ਹਾਂ ਰਾਜ ਵਾਸੀਆਂ ਨੂੰ ਅਪੀਲ ਕਰਦਿਆਂ  ਕਿਹਾ ਕਿ ਉਹ ਵੱਧ ਤੋਂ ਵੱਧ ਇਸ ਮੇਲੇ ਵਿੱਚ ਭਾਗ ਲੈਣ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬਾਮਬਾ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਸ੍ਰੀ ਵਰੁਣ ਕੁਮਾਰ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ, ਡੀ.ਡੀ.ਐਫ. ਸੌਰਵ ਕੁਮਾਰ, ਸ੍ਰੀ ਦੀਪਕ ਸ਼ਰਮਾ, ਸ੍ਰੀ ਸ਼ਲਿੰਦਰ ਕੁਮਾਰਠ ਸ੍ਰੀ ਹਰਿੰਦਰ ਭੁੱਲਰ ਆਦਿ ਹਾਜ਼ਰ ਸਨ। 

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।