(ਪੰਜਾਬੀ ਖ਼ਬਰਨਾਮਾ):ਕੇਕ ਖਾਣ ਨਾਲ ਪਟਿਆਲਾ ਦੀ ਰਹਿਣ ਵਾਲੀ ਮਾਨਵੀ ਸ਼ਰਮਾ ਦੀ ਮੌਤ (Patiala Cake Death Case) ਮਾਮਲੇ ਵਿਚ ਰਿਪੋਰਟ ਸਾਹਮਣੇ ਆਈ ਹੈ, ਜਿਸ ਵਿੱਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਕੇਕ ਵਿਚ ਸਿੰਥੈਟਿਕ ਸਵੀਟਨਰ ਯਾਨੀ ਨਕਲੀ ਮਿੱਠੇ ਦੀ ਵਰਤੋਂ ਕੀਤੀ ਗਈ ਸੀ। ਜਿਸ ਕਰਕੇ ਮਾਨਵੀ ਦੀ ਜਾਨ ਗਈ। ਜਿਹੜਾ ਕੇਕ 24 ਮਾਰਚ ਨੂੰ ਮਾਨਵੀ ਨੇ ਖਾਧਾ ਸੀ, ਉਸ ਵਿੱਚ ਭਾਰੀ ਮਾਤਰਾ ‘ਚ ਸਿੰਥੈਟਿਕ ਸਵੀਟਨਰ ਪਾਏ ਗਏ।
ਐਨਡੀਟੀਵੀ ਨੂੰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਵਿਜੇ ਜਿੰਦਲ ਨੇ ਦੱਸਿਆ ਕਿ ਕੇਕ ਦਾ ਨਮੂਨਾ ਜਾਂਚ ਲਈ ਇਕੱਠਾ ਕੀਤਾ ਗਿਆ ਸੀ ਅਤੇ ਬਾਅਦ ਦੀ ਰਿਪੋਰਟ ਵਿੱਚ ਸੈਕਰੀਨ (Saccharine) ਦੀ ਮੌਜੂਦਗੀ ਪਾਈ ਗਈ ਹੈ, ਜੋ ਕਿ ਇੱਕ ਸਿੰਥੈਟਿਕ ਸਵੀਟਨਰ ਯਾਨੀ ਨਕਲੀ ਮਿੱਠਾ ਹੈ। ਜਿਸ ਨੂੰ ਕੇਕ ਤੇ ਪੇਸਟਰੀਆਂ ‘ਚ ਇਸਤੇਮਾਲ ਕੀਤਾ ਜਾਂਦਾ ਹੈ। ਹਾਲਾਂਕਿ ਸੈਕਰੀਨ ਦੀ ਆਮ ਤੌਰ ਉਤੇ ਭੋਜਨ ਅਤੇ ਪੀਣ ਵਾਲੇ ਪਦਾਰਥਾਂ ਵਿੱਚ ਘੱਟ ਮਾਤਰਾ ਵਿੱਚ ਵਰਤੋਂ ਕੀਤੀ ਜਾਂਦੀ ਹੈ, ਇਹ ਬੇਹੱਦ ਖਤਰਨਾਕ ਚੀਜ਼ ਹੈ, ਜਿਸ ਨੂੰ ਜ਼ਿਆਦਾ ਮਾਤਰਾ ਵਿਚ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਸਕਦੀ ਹੈ। ਜੋ ਕਿ ਜਾਨਲੇਵਾ ਵੀ ਸਾਬਤ ਹੋ ਸਕਦਾ ਹੈ। ਦੱਸ ਦਈਏ ਕਿ 10 ਸਾਲਾ ਮਾਨਵੀ ਦੀ 24 ਮਾਰਚ ਨੂੰ ਕੇਕ ਖਾਣ ਤੋਂ ਬਾਅਦ ਮੌਤ ਹੋ ਗਈ ਸੀ।