(ਪੰਜਾਬੀ ਖ਼ਬਰਨਾਮਾ):ਖਰਾਬ ਮੌਸਮ ਕਾਰਨ ਸ਼ਨੀਵਾਰ ਸ਼ਾਮ ਦਿੱਲੀ ਹਵਾਈ ਅੱਡੇ ‘ਤੇ ਘੱਟੋ-ਘੱਟ 15 ਉਡਾਣਾਂ ਨੂੰ ਡਾਇਵਰਟ ਕੀਤਾ ਗਿਆ। ਸੂਤਰਾਂ ਅਨੁਸਾਰ ਨੌਂ ਉਡਾਣਾਂ ਨੂੰ ਜੈਪੁਰ, ਦੋ ਅੰਮ੍ਰਿਤਸਰ, ਦੋ ਲਖਨਊ, ਇੱਕ ਮੁੰਬਈ ਅਤੇ ਇੱਕ ਚੰਡੀਗੜ੍ਹ ਲਈ ਡਾਇਵਰਟ ਕੀਤਾ ਗਿਆ ਹੈ। ਇਸ ਦੌਰਾਨ ਰਾਸ਼ਟਰੀ ਰਾਜਧਾਨੀ ‘ਚ ਮੌਸਮ ‘ਚ ਅਚਾਨਕ ਬਦਲਾਅ ਆਇਆ ਅਤੇ ਮੰਗਲਵਾਰ ਸ਼ਾਮ ਨੂੰ ਦਿੱਲੀ ਦੇ ਕਈ ਹਿੱਸਿਆਂ ‘ਚ ਬਾਰਿਸ਼ ਹੋਈ।

ਜ਼ਿਕਰਯੋਗ ਹੈ ਕਿ ਦਿੱਲੀ-ਐੱਨਸੀਆਰ ‘ਚ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਮੰਗਲਵਾਰ ਨੂੰ ਇੱਥੇ ਮੌਸਮ ਅਚਾਨਕ ਬਦਲ ਗਿਆ, ਜਿਸ ਤੋਂ ਬਾਅਦ ਮੀਂਹ ਪਿਆ। ਮੰਗਲਵਾਰ ਦੁਪਹਿਰ ਤੋਂ ਹੀ ਆਸਮਾਨ ‘ਚ ਬੱਦਲ ਛਾਏ ਰਹਿਣੇ ਸ਼ੁਰੂ ਹੋ ਗਏ ਸਨ, ਜਿਸ ਤੋਂ ਬਾਅਦ ਭਾਰੀ ਮੀਂਹ ਪੈਣ ਦੀ ਸੰਭਾਵਨਾ ਸੀ। ਸ਼ਾਮ ਤੱਕ ਤੇਜ਼ ਹਨੇਰੀ ਅਤੇ ਗਰਜ ਨਾਲ ਮੀਂਹ ਪਿਆ, ਹਾਲਾਂਕਿ ਇਹ ਜ਼ਿਆਦਾ ਦੇਰ ਤੱਕ ਨਹੀਂ ਚੱਲਿਆ। ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ।

ਆਈਐਮਡੀ ਦੇ ਸੀਨੀਅਰ ਵਿਗਿਆਨੀ ਡਾਕਟਰ ਨਰੇਸ਼ ਕੁਮਾਰ ਨੇ ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਗਲੇ 4-5 ਦਿਨਾਂ ਵਿੱਚ ਪੂਰਬੀ ਭਾਰਤ ਵਿੱਚ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

ਆਈਐੱਮਡੀ ਨੇ ਮੌਸਮ ਬਾਰੇ ਭਵਿੱਖਬਾਣੀ ਕੀਤੀ ਹੈ

ਕੁਮਾਰ ਨੇ ਕਿਹਾ, ”ਦਿੱਲੀ ‘ਚ ਸਾਡਾ ਅਨੁਮਾਨ ਹੈ ਕਿ ਆਉਣ ਵਾਲੇ 2-3 ਦਿਨਾਂ ‘ਚ ਤਾਪਮਾਨ 38 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਇਸ ਤੋਂ ਬਾਅਦ ਇਹ ਹੌਲੀ-ਹੌਲੀ 1-2 ਡਿਗਰੀ ਵਧ ਸਕਦਾ ਹੈ ਅਤੇ ਇਸ ਦੇ ਨਾਲ ਕੱਲ੍ਹ ਹਲਕੀ ਬਾਰਿਸ਼ ਹੋਵੇਗੀ। ਇਸ ਸਮੇਂ ਪੂਰਬੀ ਭਾਰਤ ਵਿਚ 1-2 ਸਟੇਸ਼ਨਾਂ ‘ਤੇ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਉੱਤਰ-ਪੱਛਮੀ ਭਾਰਤ ਵਿਚ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।