(ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ਵਿਚ ਸਰਗਰਮੀਆਂ ਚੱਲ ਰਹੀਆਂ ਹਨ। ਪੰਜਾਬ ਵਿਚ ਵੀ ਰਾਜਨੀਤਿਕ ਪਾਰਟੀਆਂ ਪੂਰੇ ਜ਼ੋਰ ਸ਼ੋਰ ਨਾਲ ਪ੍ਰਚਾਰ ਵਿਚ ਜੁੱਟੀਆਂ ਹੋਈਆਂ ਹਨ। ਇਸੇ ਵਿਚਾਲੇ ਬਠਿੰਡਾ ਲੋਕ ਸਭਾ ਸੀਟ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ।
ਬਠਿੰਡਾ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ। ਬਲਕੌਰ ਸਿੰਘ ਦੇ ਚੋਣ ਮੈਦਾਨ ‘ਚ ਆਉਣ ਤੋਂ ਬਾਅਦ ਸਾਰੇ ਸਮੀਕਰਨ ਬਦਲ ਜਾਣ ਦੀ ਉਮੀਦ ਹੈ।