Goldy Brar Death News(ਪੰਜਾਬੀ ਖ਼ਬਰਨਾਮਾ): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋ ਜਾਣ ਦੀ ਖ਼ਬਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੋਲਡੀ ਬਰਾੜ ਨੂੰ ਪਿਛਲੇ ਮੰਗਲਵਾਰ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਇਹ ਖਬਰ ਇੱਕ ਅਮਰੀਕੀ ਨਿਊਜ਼ ਨੇ ਦਾਅਵਾ ਕੀਤਾ ਹੈ।
ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਬਰਾੜ ਦੇ ਵਿਰੋਧੀ ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਨੇ ਗੋਲਡੀ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਹੈ। ਦੋਵਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਦੁਸ਼ਮਣੀ ਕਾਰਨ ਗੋਲਡੀ ਨੂੰ ਗੋਲੀ ਮਾਰੀ ਹੈ। ਫਿਲਹਾਲ ਇਸ ‘ਤੇ ਲਾਰੈਂਸ ਜਾਂ ਕਿਸੇ ਹੋਰ ਗੈਂਗਸਟਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।