ਬਰਨਾਲਾ, 3 ਮਈ(ਪੰਜਾਬੀ ਖ਼ਬਰਨਾਮਾ):ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਕਰਵਾਉਣਾ ਬਹੁਤ ਜਰੂਰੀ ਹੈ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ ਵੱਲੋਂ ਵੱਖ-ਵੱਖ ਸਿਹਤ ਕੇਂਦਰਾਂ ‘ਚ ਟੀਕਾਕਰਨ ਦੀ ਚੈਕਿੰਗ ਕਰਨ ਸਮੇਂ ਕੀਤਾ ਗਿਆ।
ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਵਿਸ਼ੇਸ਼ ਟੀਕਾਕਰਨ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ “ਵਿਸ਼ੇਸ਼ ਟੀਕਾਕਰਨ ਹਫ਼ਤਾ” ਮਨਾਇਆ ਗਿਆ। ਟੀਮਾਂ ਵੱਲੋਂ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਘਰ-ਘਰ ਜਾ ਕੇ ਅਤੇ ਕੈਂਪ ਲਗਾ ਕੇ ਵਾਂਝੇ ਰਹਿ ਗਏ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਬਿੰਦਰ ਕੌਰ ਨੇ ਦੱਸਿਆ ਕਿ ਟੀਮਾਂ ਵੱਲੋਂ ਵਿਸ਼ਵ ਟੀਕਾਕਰਨ ਹਫਤੇ ਦੌਰਾਨ 1090 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ। ਡਾ. ਵਿਕਰਾਂਤ ਮੈਡੀਕਲ ਅਫ਼ਸਰ (ਵਿਸ਼ਵ ਸਿਹਤ ਸੰਸਥਾ ) ਨੇ ਦੱਸਿਆ ਕਿ ਟੀਕਾਕਰਨ ਨਾਲ ਬਹੁਤ ਸਾਰੀਆਂ ਬੀਮਾਰੀਆਂ ਜਿਵੇਂ ਕਿ ਪੋਲਿਓ ਦੀ ਬਿਮਾਰੀ ਤੋਂ ਮੁਕਤੀ ਪਾਈ ਗਈ ਹੈ ਇਸ ਤਰਾਂ ਹੋਰ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਮੁਕੰਮਲ ਟੀਕਾਕਰਨ ਬਹੁਤ ਜਰੂਰੀ ਹੈ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ , ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਹਰਜੀਤ ਸਿੰਘ,ਗੁਰਦੀਪ ਸਿੰਘ ਟੀਕਾਕਰਨ ਸਹਾਇਕ ਅਤੇ ਸ਼ਿਵਾਨੀ ਅਰੋੜਾ ਬਲਾਕ ਅਕਸਟੈਂਸ਼ਨ ਐਜੂਕੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਰੁੱਪ ਮੀਟਿੰਗਾਂ,ਪ੍ਰਿੰਟ ਮਟੀਰੀਅਲ, ਪ੍ਰੈਸ ਕਵਰੇਜ ਕਰਵਾ ਕੇ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ ਮੁਕੰਮਲ ਟੀਕਾਕਰਨ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਤਾਂ ਜੋ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
Check out District Election Officer Barnala (@DEOSocMediaBNL):
https://www.facebook.com/profile.php?id=61557512639344&mibextid=ZbWKwL