Punjabi Youth Died In Uk(ਪੰਜਾਬੀ ਖ਼ਬਰਨਾਮਾ)ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ ਜਾ ਰਹੇ ਹਨ। ਜਿਨ੍ਹਾਂ ਦਾ ਬਸ ਇੱਕੋ ਇੱਕ ਸੁਪਨਾ ਹੈ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਸੁਧਾਰ ਸਕਣ। ਇਸੇ ਸੁਪਨੇ ਨਾਲ ਆਏ ਦਿਨ ਵੱਡੀ ਗਿਣਤੀ ’ਚ ਨੌਜਵਾਨ ਵਿਦੇਸ਼ ਜਾ ਰਹੇ ਹਨ। ਪਰ ਇਹ ਸੁਪਨੇ ਕਿਸੇ ਕਿਸੇ ਨੌਜਵਾਨ ਦੇ ਪੂਰੇ ਹੋ ਪਾਉਂਦੇ ਹਨ। ਜੀ ਹਾਂ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਠੀਕ ਕਰਨ ਦੇ ਲਈ ਵਿਦੇਸ਼ ਗਏ 22 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ। 

ਮਿਲੀ ਜਾਣਕਾਰੀ ਮੁਤਾਬਿਕ ਅਜਨਾਲਾ ਦੇ ਪਿੰਡ ਚਮਿਆਰੀ ਦੇ 22 ਸਾਲਾਂ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ’ਚ ਇੱਕ ਬੀਮਾਰੀ ਕਾਰਨ ਮੌਤ ਹੋ ਗਈ। ਅੰਮ੍ਰਿਤਪਾਲ ਸਿੰਘ ਦੀ ਮੌਤ ਦੀ ਖਬਰ ਤੋਂ ਬਾਅਦ ਉਸ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਉਥੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਰਿੰਦਰ ਕੌਰ ਪਿਤਾ ਅੰਗਰੇਜ਼ ਸਿੰਘ ਅਤੇ ਚਾਚਾ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਉਹਨਾਂ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਕਰਜ਼ਾ ਚੁੱਕ ਕੇ ਇੰਗਲੈਂਡ ਭੇਜਿਆ ਸੀ ਜਿੱਥੇ ਇੱਕ ਬਿਮਾਰੀ ਕਰਕੇ ਉਸ ਦੀ ਮੌਤ ਹੋ ਗਈ ਹੈ।

ਉਹਨਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਹਨਾਂ ਦੇ ਪੁੱਤ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।