ਸੰਗਰੂਰ, 1 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਸਵੀਪ ਗਤੀਵਿਧੀਆਂ ਦੇ ਜ਼ਿਲ੍ਹਾ ਨੋਡਲ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਦੇ ਸਬੰਧ ਵਿੱਚ ਜ਼ਿਲ੍ਹਾ ਸੰਗਰੂਰ ਦੇ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਮਿਤੀ 2 ਅਪ੍ਰੈਲ ਨੂੰ ਸਵੇਰੇ 7 ਵਜੇ ਡੀਸੀ ਕੰਪਲੈਕਸ ਸੰਗਰੂਰ ਤੋਂ ਸਾਇਕਲ ਰੈਲੀ ਕਰਵਾਈ ਜਾ ਰਹੀ ਹੈ ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ 300 ਤੋਂ ਵੱਧ ਵਿਦਿਆਰਥੀ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ਹੇਠ
ਇਹ ਸਾਇਕਲ ਰੈਲੀ ਡੀਸੀ ਕੰਪਲੈਕਸ ਤੋਂ ਆਰੰਭ ਹੋ ਕੇ ਰੈਸਟ ਹਾਊਸ ਚੌਂਕ, ਬੀ.ਐੱਸ.ਐਨ.ਐਲ ਐਕਸਚੇਂਜ ਰੋਡ, ਤਿਲਕ ਰਾਜ ਪੈਟਰੋਲ ਪੰਪ, ਸੁਰਿੰਦਰ ਦੀ ਹੱਟੀ, ਵੱਡਾ ਚੌਂਕ, ਕ੍ਰਿਸ਼ਨਾ ਬੁੱਕ ਡੀਪੂ ਰਾਹੀਂ ਹੋ ਕੇ ਵਾਰ ਹੀਰੋਜ਼ ਸਟੇਡੀਅਮ ਵਿਖੇ ਸਮਾਪਤ ਹੋਵੇਗੀ। ਉਹਨਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਾਇਕਲ ਰੈਲੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।