21 ਫਰਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ‘ਤੇ ਵੱਡਾ ਫੈਸਲਾ ਆਇਆ ਹੈ। ਅੰਤ੍ਰਿੰਗ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਹਾਲੇ ਮਨਜ਼ੂਰ ਨਹੀਂ ਕੀਤਾ ਗਿਆ। ਅੰਤ੍ਰਿੰਗ ਕਮੇਟੀ ਦਾ ਕਹਿਣਾ ਹੈ ਕਿ ਹਰਜਿੰਦਰ ਸਿੰਘ ਧਾਮੀ ਆਪਣੇ ਅਸਤੀਫੇ ‘ਤੇ ਮੁੜ ਵਿਚਾਰ ਕਰਨ। ਉਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਵੱਲੋਂ SGPC ਪ੍ਰਧਾਨ ਵਜੋਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਹੈ। ਅੰਤ੍ਰਿੰਗ ਕਮੇਟੀ ਦਾ ਵਫਦ ਧਾਮੀ ਨਾਲ ਮੁਲਾਕਾਤ ਕਰੇਗਾ।
ਦੱਸ ਦੇਈਏ ਕਿ ਹਰਜਿੰਦਰ ਸਿੰਘ ਧਾਮੀ ਨੇ 17 ਫਰਵਰੀ ਨੂੰ SGPC ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਵਿੱਚ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ SGPC ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਫਿਲਹਾਲ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਵੱਲੋਂ SGPC ਪ੍ਰਧਾਨ ਵਜੋਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਹੈ।