ਹੁਸ਼ਿਆਰਪੁਰ, 4 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਫ਼ੌਜ ਵਿਚ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੁਹਾਲੀ ਵਿਖੇ ਸਿਖਲਾਈ ਹਾਸਲ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ (ਐਮ. ਬੀ. ਏ. ਐਫ. ਪੀ. ਆਈ), ਮੁਹਾਲੀ ਵੱਲੋਂ ਦਸਵੇਂ ਬੈਚ ਲਈ ਦਾਖ਼ਲਾ ਪ੍ਰੀਖਿਆ 28 ਅਪ੍ਰੈਲ 2024 ਨੂੰ ਲਈ ਜਾ ਰਹੀ ਹੈ।
  ਉਨ੍ਹਾਂ ਦੱਸਿਆ ਕਿ ਐਮ. ਬੀ. ਏ. ਐਫ. ਪੀ. ਆਈ ਸੰਸਥਾ ਵਿਚ ਆਮ ਜਾਣਕਾਰੀ, ਕਮਿਊਨੀਕੇਸ਼ਨ ਸਕਿੱਲਜ਼, ਵਿਅਕਤੀਤਵ ਵਿਕਾਸ ਤੇ ਆਤਮ-ਵਿਸ਼ਵਾਸ ਸਿਰਜਣਾ, ਐਨ.ਸੀ.ਸੀ ਸਿਖਲਾਈ, ਸਰੀਰਕ ਸਿੱਖਿਆ ਅਤੇ ਅੰਦਰੂਨੀ ਤੇ ਬਾਹਰੀ ਖੇਡ ਗਤੀਵਿਧੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਵਿਦਿਆਰਥਣਾਂ ਨੂੰ ਪੇਸ਼ੇਵਰਾਂ ਵਲੋਂ ਐੱਸ.ਐੱਸ.ਬੀ ਅਤੇ ਹਥਿਆਰਬੰਦ ਬਲਾਂ ਵਿਚ ਜਾਣ ਲਈ ਦਾਖ਼ਲਾ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਥੋਂ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਐਮ.ਸੀ.ਐਮ. ਡੀ.ਏ.ਵੀ ਕਾਲਜ ਚੰਡੀਗੜ੍ਹ ਤੋਂ 3 ਸਾਲ ਦੀ ਗ੍ਰੈਜੂਏਸ਼ਨ ਡਿਗਰੀ ਵੀ ਕਰਵਾਈ ਜਾਂਦੀ ਹੈ।
  ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਿਨੈਕਾਰਾਂ ਲਈ ਮੁੱਢਲੀ ਯੋਗਤਾ ਵਿਚ ਪੰਜਾਬ ਦਾ ਵਸਨੀਕ ਹੋਣਾ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਅਪੀਅਰ/ਪਾਸ ਕੀਤੇ ਹੋਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਦਾਖ਼ਲਾ ਪ੍ਰੀਖਿਆ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੇ ਆਨਲਾਈਨ ਪੋਰਟਲ www.mbafpigirls.in ’ਤੇ ਕਲਿੱਕ ਕਰਕੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਟ੍ਰੇਨਿੰਗ, ਖਾਣਾ, ਵਰਦੀ ਆਦਿ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।