08 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 1995 ਵਿਚ ਹੋਈ ਹੱਤਿਆ ਦੇ ਮਾਮਲੇ ਵਿਚ ਮੌਤ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਣਵਾਈ ਲਈ 28 ਅਕਤੂਬਰ ਦੀ ਤਰੀਕ ਤੈਅ ਕੀਤੀ ਹੈ। ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਕੀਤੀ ਹੈ।

ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਅਪਰੇਸ਼ ਕੁਮਾਰ ਸਿੰਘ ਦੇ ਬੈਂਚ ਨੇ ਮਾਮਲੇ ਨੂੰ 28 ਅਕਤੂਬਰ ਨੂੰ ਸੂਚੀ ਵਿਚ ਸਭ ਤੋਂ ਉੱਪਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਰਾਜੋਆਣਾ ਦੇ ਵਕੀਲ ਨੇ ਵਾਰ-ਵਾਰ ਸੁਣਵਾਈ ਮੁਲਤਵੀ ਹੋਣ ਦਾ ਹਵਾਲਾ ਦਿੰਦਿਆਂ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ।

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 2012 ਤੋਂ ਰਾਸ਼ਟਰਪਤੀ ਕੋਲ ਪੈਂਡਿੰਗ ਤਰਸ ਦੀ ਅਪੀਲ ’ਤੇ ਫ਼ੈਸਲਾ ਕਰਨ ਵਿਚ ਦੇਰੀ ਹੋਈ ਹੈ। ਰਾਜੋਆਣਾ 29 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿਚ ਹੈ ਅਤੇ 17 ਸਾਲ ਤੋਂ ਵੱਧ ਸਮੇਂ ਤੋਂ ਮੌਤ ਦੀ ਸਜ਼ਾ ਦੇ ਤਹਿਤ ਰਹਿ ਚੁੱਕਾ ਹੈ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।