Amritsar Blast News(ਪੰਜਾਬੀ ਖ਼ਬਰਨਾਮਾ): ਗੁਰੂ ਨਗਰੀ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਗਰੀਨਫੀਲਡ ਕਲੋਨੀ ਦੀ ਇਕ ਕੋਠੀ ’ਚ ਜ਼ੋਰਦਾਰ ਧਮਾਕਾ ਹੋਇਆ। ਇਹ ਧਮਾਕਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਪੂਰੇ ਇਲਾਕੇ ’ਚ ਦਹਿਸ਼ਤ ਫੈਲ ਗਈ। ਧਮਾਕੇ ਮਗਰੋਂ ਮਕਾਨ ਦੀ ਹਾਲਤ ਬਹੁਤ ਮਾੜੀ ਹੋ ਗਿਆ ਹੈ। ਮਕਾਨ ਦੀਆਂ ਕੰਧਾਂ ਟੁੱਟ ਗਈਆਂ ਹਨ ਅਤੇ ਕਈ ਥਾਵਾਂ ’ਤੇ ਤਰੇੜਾ ਆ ਗਈਆਂ ਹਨ।
ਮਿਲੀ ਜਾਣਕਾਰੀ ਮੁਤਾਬਿਕ ਧਮਾਕੇ ਦੇ ਕਾਰਨ ਮਕਾਨ ਮਾਲਿਕ ਗੰਭੀਰ ਜ਼ਖਮੀ ਹੋ ਗਿਆ ਹੈ। ਜਿਸਨੂੰ ਤੁਰੰਤ ਇਲਾਜ ਦੇ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਇਹ ਧਮਾਕਾ ਗਰੀਨਫੀਲਡ ਕਲੋਨੀ ਦੀ 223 ਨੰਬਰ ਕੋਠੀ ’ਚ ਹੋਇਆ ਹੈ।
ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਦੋ ਮੰਜ਼ਿਲਾਂ ਗੀਜ਼ਰ ਫੱਟਣ ਦੇ ਕਾਰਨ ਇਹ ਜ਼ੋਰਦਾਰ ਧਮਾਕਾ ਹੋਇਆ ਹੈ ਜਿਸ ਕਾਰਨ ਅਨੇਕਾਂ ਹੀ ਘਰਾਂ ਦੀਆਂ ਕੰਧਾਂ ਹਿੱਲ ਗਈਆਂ।