(ਪੰਜਾਬੀ ਖ਼ਬਰਨਾਮਾ):‘ਕੈਨੇਡਾ’ਸ ਗੌਟ ਟੈਲੇਂਟ’ ‘ਚ ਇੱਕ ਪੰਜਾਬੀ ਮੁੰਡੇ ਇਸ਼ਾਨ ਸੋਬਤੀ ਨੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਕੈਨੇਡਾ ਦੇ ਸਿੰਗਿੰਗ ਰਿਐਲਿਟੀ ਸ਼ੋਅ ਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਇਸ ਤੋਂ ਬਾਅਦ ਸਿੰਗਰ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ।
ਇਸ਼ਾਨ ਨੇ ਇਸ ਗੱਲ ਦੀ ਖੁਸ਼ਖਬਰੀ ਇੰਸਟਾਗ੍ਰਾਮ ’ਤੇ ਦਿੱਤੀ ਹੈ। ਉਨ੍ਹਾਂ ਨੇ ਇੱਕ ਤਸਵੀਰ ਸ਼ਾਝੀ ਕੀਤੀ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਇਸ਼ਾਨ ਨੇ ਕੈਪਸ਼ਨ ‘ਚ ਲਿਖਿਆ ਹੈ ‘ਮੈਨੂੰ ਯਕੀਨ ਨਹੀਂ ਹੋ ਰਿਹਾ। ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਧੰਨਵਾਦ, ਜਿਨ੍ਹਾਂ ਨੇ ਮੈਨੂੰ ਇਸ ਸਟੇਜ ’ਤੇ ਦੂਜਾ ਮੌਕਾ ਦਿੱਤਾ। ਮੈਂ ਬਹੁਤ ਧੰਨਵਾਦੀ ਹਾਂ। ਤੁਸੀਂ ਮੇਰੇ ਲਈ ਅਜਿਹਾ ਕੀਤਾ ਤੇ ਮੈਂ ਇਸ ਦੀ ਕਦਰ ਕਰਦਾ ਹਾਂ।’’
19 ਸਾਲਾ ਦੇ ਇਸ਼ਾਨ ਸੋਬਤੀ ਨੇ ਕੈਨੇਡਾ ‘ਚ ਪੰਜਾਬੀਆਂ ਦੀ ਬੱਲੇ-ਬੱਲੇ ਕਰਵਾਈ ਹੈ। ਦੱਸ ਦੇਈਏ ਕਿ ਇਸ਼ਾਨ ਬ੍ਰਿਟਿਸ਼ ਕੋਲੰਬੀਆ ਦੇ ਮਿਸ਼ਨ ਸ਼ਹਿਰ ’ਚ ਰਹਿੰਦੇ ਹਨ। ਉਨ੍ਹਾਂ ਨੇ ਸਟੇਜ ‘ਤੇ ਜੱਜ ਦੇ ਨਾਲ ਨਾਲ ਦਰਸ਼ਕਾਂ ਦਾ ਦਿਲ ਵੀ ਜਿਤਿਆ ਹੈ। ਉਨ੍ਹਾਂ ਦੀ ਇਕ ਹੋਰ ਸਾਹਮਣੇ ਆਈ ਹੈ ਜਿਸ ‘ਚ ਦਰਸ਼ਕ ਉਨ੍ਹਾਂ ਦੀ ਸਿੰਗਿੰਗ ਦਾ ਆਨੰਦ ਮਾਣਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਆਵਾਜ਼ ਲੋਕਾਂ ਨੂੰ ਇਨ੍ਹੀ ਪਸੰਦ ਆਈ ਕਿ ਜੱਜਾਂ ਦੇ ਨਾਲ-ਨਾਲ ਦਰਸ਼ਕਾਂ ਨੇ ਵੀ ਇਸ਼ਾਨ ਸੋਬਤੀ ਨੂੰ ਸਟੈਂਡਿੰਗ ਓਵੇਸ਼ਨ ਦਿੱਤੀ ਸੀ।