• ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਹੁਸ਼ਿਆਰਪੁਰ, 5 ਜਨਵਰੀ :

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਮਾਲ ਵਿਭਾਗ ਵੱਲੋਂ 6 ਜਨਵਰੀ (ਸਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

     ਉਨ੍ਹਾਂ ਦੱਸਿਆ ਕਿ 6 ਜਨਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਮਾਲ ਦਫ਼ਤਰਾਂ ਵਿਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨਗੇ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਕੋਈ ਇੰਤਕਾਲ ਦਾ ਮਾਮਲਾ ਲੰਬਿਤ ਪਿਆ ਹੈ ਉਹ ਆਪਣੇ ਸਬੰਧਤ ਤਹਿਸੀਲ ਦਫ਼ਤਰ ਵਿਖੇ 6 ਜਨਵਰੀ ਨੂੰ ਜਾ ਕੇ ਇਸ ਦਾ ਨਿਪਟਾਰਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉੱਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉੱਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਆਖਿਆ ਕਿ ਲੋਕਾਂ ਦੇ ਕੰਮਕਾਜ਼ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Punjabi Khabarnama

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।